23 07 2013
"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"
ਪਵਿਤ੍ਰ ਉਪ੍ਦੇਸ਼
******
"ਸ੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥ"
ਕਥਾ-ਕਾਰ : ਕੁਲਬੀਰ ਸਿੰਘ ਰਾਗੀ
(Recording in series) Part 57
******
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
Sunrise : 05:39 AM
Sunset : 07:27 PM
ਅੱਜ ਵਾਰਾ (ਢੋਲਕੀ ਤੇ ਛੈਣੈਆਂ ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ ਓਨ੍ਹਾਂ ਦੇ ਜਥ੍ਹੇ ਨੇ ਲਗਾਇਆ |
ਇਹ 04:00 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
ਦੀਨੁ ਬਿਸਾਰਿਓ ਰੇ ਦਿਵਾਨੇ ਦੀਨੁ ਬਿਸਾਰਿਓ ਰੇ ॥
ਪੇਟੁ ਭਰਿਓ ਪਸੂਆ ਜਿਉ ਸੋਇਓ ਮਨੁਖੁ ਜਨਮੁ ਹੈ ਹਾਰਿਓ ॥੧॥ ਰਹਾਉ ॥
ਸਾਧਸੰਗਤਿ ਕਬਹੂ ਨਹੀ ਕੀਨੀ ਰਚਿਓ ਧੰਧੈ ਝੂਠ ॥
ਸੁਆਨ ਸੂਕਰ ਬਾਇਸ ਜਿਵੈ ਭਟਕਤੁ ਚਾਲਿਓ ਊਠਿ ॥੧॥
ਆਪਸ ਕਉ ਦੀਰਘੁ ਕਰਿ ਜਾਨੈ ਅਉਰਨ ਕਉ ਲਗ ਮਾਤ ॥
ਮਨਸਾ ਬਾਚਾ ਕਰਮਨਾ ਮੈ ਦੇਖੇ ਦੋਜਕ ਜਾਤ ॥੨॥
ਕਾਮੀ ਕ੍ਰੋਧੀ ਚਾਤੁਰੀ ਬਾਜੀਗਰ ਬੇਕਾਮ ॥
ਨਿੰਦਾ ਕਰਤੇ ਜਨਮੁ ਸਿਰਾਨੋ ਕਬਹੂ ਨ ਸਿਮਰਿਓ ਰਾਮੁ ॥੩॥
ਕਹਿ ਕਬੀਰ ਚੇਤੈ ਨਹੀ ਮੂਰਖੁ ਮੁਗਧੁ ਗਵਾਰੁ ॥
ਰਾਮੁ ਨਾਮੁ ਜਾਨਿਓ ਨਹੀ ਕੈਸੇ ਉਤਰਸਿ ਪਾਰਿ ॥੪॥੧॥
(ਮਾਰੂ ਕਬੀਰ ਜੀਉ ॥ )
ਤੇ
ਜੋਗੀ ਜੋਗੁ ਜਟਨ ਮੋ ਨਾਹੀ ॥ ਭ੍ਰਮ ਭ੍ਰਮ ਮਰਤ ਕਹਾ ਪਚਿ ਪਚਿ ਕਰ ਦੇਖਿ ਸਮਝ ਮਨ ਮਾਹੀ ॥
ਜੋ ਮਨ ਮਹਾ ਤੱਤ ਕਹੁ ਜਾਨੈ ਪਰਮ ਗਯਾਨ ਕਹੁ ਪਾਵੈ ॥ ਤਬ ਯਹ ਏਕ ਠਉਰ ਮਨ ਰਾਖੈ ਦਰ ਦਰ ਭ੍ਰਮਤ ਨ ਧਾਵੈ ॥
ਕਹਾ ਭਯੋ ਗ੍ਰਹਿ ਤਜਿ ਉਠ ਭਾਗੇ ਬਨ ਮੈ ਕੀਨ ਨਿਵਾਸਾ ॥ ਮਨ ਤੋ ਰਹਾ ਸਦਾ ਘਰ ਹੀ ਮੋ ਸੋ ਨਹੀ ਭਯੋ ਉਦਾਸਾ ॥
ਅਧਕ ਪ੍ਰਪੰਚ ਦਿਖਾਇ ਠਗਾ ਜਗ ਜਾਨ ਜੋਗ ਕੋ ਜੋਰਾ ॥ ਤੁਮ ਜੀਅ ਲਖਾ ਤਜੀ ਹਮ ਮਾਯਾ ਤੁਮੈ ਨ ਛੋਰਾ ॥੨੩॥੯੭॥
ਸੋਰਠ ॥
ਤੇ
"ਜੋ ਜਨ ਲੇਹਿ ਖਸਮ ਕਾ ਨਾਉ ॥ ਤਿਨ ਕੈ ਸਦ ਬਲਿਹਾਰੈ ਜਾਉ ॥੧॥
ਸੋ ਨਿਰਮਲੁ ਨਿਰਮਲ ਹਰਿ ਗੁਨ ਗਾਵੈ ॥ ਸੋ ਭਾਈ ਮੇਰੈ ਮਨਿ ਭਾਵੈ ॥੧॥
ਜਿਹ ਘਟ ਰਾਮੁ ਰਹਿਆ ਭਰਪੂਰਿ ॥ ਤਿਨ ਕੀ ਪਗ ਪੰਕਜ ਹਮ ਧੂਰਿ ॥੨॥
ਜਾਤਿ ਜੁਲਾਹਾ ਮਤਿ ਕਾ ਧੀਰੁ ॥ ਸਹਜਿ ਸਹਜਿ ਗੁਣ ਰਮੈ ਕਬੀਰੁ ॥੩॥੨੬॥ "
(ਗਉੜੀ ਕਬੀਰ ਜੀ ॥ )
ਤੇ
"ਮੇਰੋ ਬਾਪੁ ਮਾਧਉ ਤੂ ਧਨੁ ਕੇਸੌ ਸਾਂਵਲੀਓ ਬੀਠੁਲਾਇ ॥੧॥ ਰਹਾਉ ॥
ਕਰ ਧਰੇ ਚਕ੍ਰ ਬੈਕੁੰਠ ਤੇ ਆਏ ਗਜ ਹਸਤੀ ਕੇ ਪ੍ਰਾਨ ਉਧਾਰੀਅਲੇ ॥
ਦੁਹਸਾਸਨ ਕੀ ਸਭਾ ਦ੍ਰੋਪਤੀ ਅੰਬਰ ਲੇਤ ਉਬਾਰੀਅਲੇ ॥੧॥
ਗੋਤਮ ਨਾਰਿ ਅਹਲਿਆ ਤਾਰੀ ਪਾਵਨ ਕੇਤਕ ਤਾਰੀਅਲੇ ॥
ਐਸਾ ਅਧਮੁ ਅਜਾਤਿ ਨਾਮਦੇਉ ਤਉ ਸਰਨਾਗਤਿ ਆਈਅਲੇ ॥੨॥੨॥
(ਮਾਲੀ ਗਉੜਾ ਬਾਣੀ ਭਗਤ ਨਾਮਦੇਵ ਜੀ ਕੀ)