28 08 2016

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 934

 

******  

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

****** 

ਕਲ ਸ਼ਾਮ ਨੂੰ ਹੋਈ ਕਥਾ ਦੀ ਰੇਕੌਰਡਿਂਗ

 

******

 

 

Sunrise : 06:01 AM

Sunset : 06:54 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |

ਇਹ 04:11 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ
ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ ॥
ਸਾਰ ਨ ਜਾਣਾ ਤੂ ਵਡ ਦਾਣਾ ਕਰਿ ਮਿਹਰੰਮਤਿ ਸਾਂਈ ॥
ਕਿਰਪਾ ਕੀਜੈ ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥
ਗਰਬੁ ਨ ਕੀਜੈ ਰੇਣ ਹੋਵੀਜੈ ਤਾ ਗਤਿ ਜੀਅਰੇ ਤੇਰੀ ॥
ਸਭ ਊਪਰਿ ਨਾਨਕ ਕਾ ਠਾਕੁਰੁ ਮੈ ਜੇਹੀ ਘਣ ਚੇਰੀ ਰਾਮ ॥੧॥"
(ਰਾਗੁ ਸੂਹੀ ਛੰਤ ਮਹਲਾ ੫ ਘਰੁ ੩ ) 

 
 

ਤੇ

 

"ਕਰੀ ਹੈ ਹਕੀਕਤ ਮਲੂਮ ਖੁਦ ਦੇਵੀ ਸੇਤੀ ਲੀਆ ਮਹਖਾਸੁਰ ਹਮਾਰਾ ਛੀਨ ਧਾਮ ਹੈ ॥
ਕੀਜੈ ਸੋਈ ਬਾਤ ਮਾਤ ਤੁਮ ਕਉ ਸੁਹਾਤ ਸਭ ਸੇਵਕ ਕਦੀਮ ਤਕ ਆਏ ਤੇਰੀ ਸਾਮ ਹੈ
ਦੀਜੈ ਬਾਜ ਦੇਸ ਹਮੈ ਮੇਟੀਐ ਕਲੇਸ ਲੇਸ ਕੀਜੀਐ ਅਭੇਸ ਉਨੈ ਬਡੋ ਯਹ ਕਾਮ ਹੈ ॥
ਕੂਕਰ ਕੋ ਮਾਰਤ ਨ ਕੋਊ ਨਾਮ ਲੈ ਕੈ ਤਾਹਿ ਮਾਰਤ ਹੈ ਤਾ ਕੋ ਲੈ ਕੈ ਖਾਵੰਦ ਕੋ ਨਾਮ ਹੈ ॥੨੨॥"
(ਰੇਖਤਾ ॥)(ਚੰਡੀ ਚਰਿਤ੍ਰ)

 
 

ਤੇ

 

"ਲਾਲ ਰੰਗੁ ਤਿਸ ਕਉ ਲਗਾ ਜਿਸ ਕੇ ਵਡਭਾਗਾ
ਮੈਲਾ ਕਦੇ ਨ ਹੋਵਈ ਨਹ ਲਾਗੈ ਦਾਗਾ ॥੧॥
ਪ੍ਰਭੁ ਪਾਇਆ ਸੁਖਦਾਈਆ ਮਿਲਿਆ ਸੁਖ ਭਾਇ ॥
ਸਹਜਿ ਸਮਾਨਾ ਭੀਤਰੇ ਛੋਡਿਆ ਨਹ ਜਾਇ ॥੧॥ ਰਹਾਉ ॥
ਜਰਾ ਮਰਾ ਨਹ ਵਿਆਪਈ ਫਿਰਿ ਦੂਖੁ ਨ ਪਾਇਆ ॥
ਪੀ ਅੰਮ੍ਰਿਤੁ ਆਘਾਨਿਆ ਗੁਰਿ ਅਮਰੁ ਕਰਾਇਆ ॥੨॥
ਸੋ ਜਾਨੈ ਜਿਨਿ ਚਾਖਿਆ ਹਰਿ ਨਾਮੁ ਅਮੋਲਾ ॥
ਕੀਮਤਿ ਕਹੀ ਨ ਜਾਈਐ ਕਿਆ ਕਹਿ ਮੁਖਿ ਬੋਲਾ ॥੩॥
ਸਫਲ ਦਰਸੁ ਤੇਰਾ ਪਾਰਬ੍ਰਹਮ ਗੁਣ ਨਿਧਿ ਤੇਰੀ ਬਾਣੀ ॥
ਪਾਵਉ ਧੂਰਿ ਤੇਰੇ ਦਾਸ ਕੀ ਨਾਨਕ ਕੁਰਬਾਣੀ ॥੪॥੩॥੩੩॥"
(ਬਿਲਾਵਲੁ ਮਹਲਾ ੫ ॥) 808-809

 
 

ਤੇ

 

"ਅਵਰਿ ਪੰਚ ਹਮ ਏਕ ਜਨਾ ਕਿਉ ਰਾਖਉ ਘਰ ਬਾਰੁ ਮਨਾ ॥
ਮਾਰਹਿ ਲੂਟਹਿ ਨੀਤ ਨੀਤ ਕਿਸੁ ਆਗੈ ਕਰੀ ਪੁਕਾਰ ਜਨਾ ॥੧॥
ਸ੍ਰੀ ਰਾਮ ਨਾਮਾ ਉਚਰੁ ਮਨਾ ॥ ਆਗੈ ਜਮ ਦਲੁ ਬਿਖਮੁ ਘਨਾ ॥੧॥ ਰਹਾਉ ॥
ਉਸਾਰਿ ਮੜੋਲੀ ਰਾਖੈ ਦੁਆਰਾ ਭੀਤਰਿ ਬੈਠੀ ਸਾ ਧਨਾ ॥
ਅੰਮ੍ਰਿਤ ਕੇਲ ਕਰੇ ਨਿਤ ਕਾਮਣਿ ਅਵਰਿ ਲੁਟੇਨਿ ਸੁ ਪੰਚ ਜਨਾ ॥੨॥
ਢਾਹਿ ਮੜੋਲੀ ਲੂਟਿਆ ਦੇਹੁਰਾ ਸਾ ਧਨ ਪਕੜੀ ਏਕ ਜਨਾ ॥
ਜਮ ਡੰਡਾ ਗਲਿ ਸੰਗਲੁ ਪੜਿਆ ਭਾਗਿ ਗਏ ਸੇ ਪੰਚ ਜਨਾ ॥੩॥
ਕਾਮਣਿ ਲੋੜੈ ਸੁਇਨਾ ਰੁਪਾ ਮਿਤ੍ਰ ਲੁੜੇਨਿ ਸੁ ਖਾਧਾਤਾ ॥
ਨਾਨਕ ਪਾਪ ਕਰੇ ਤਿਨ ਕਾਰਣਿ ਜਾਸੀ ਜਮਪੁਰਿ ਬਾਧਾਤਾ ॥ ੪॥੨॥੧੪॥"
(ਗਉੜੀ ਚੇਤੀ ਮਹਲਾ ੧ ॥)

 

ਤੇ


ਹਰਿ ਸੋ ਹੀਰਾ ਛਾਡਿ ਕੈ ਕਰਹਿ ਆਨ ਕੀ ਆਸ ॥
ਤੇ ਨਰ ਦੋਜਕ ਜਾਹਿਗੇ ਸਤਿ ਭਾਖੈ ਰਵਿਦਾਸ ॥੨੪੨॥

 
 

ਤੇ

 

"ਰੇ ਮਨ ਤੇਰੋ ਕੋਇ ਨਹੀ ਖਿੰਚਿ ਲੇਇ ਜਿਨਿ ਭਾਰੁ ॥
ਬਿਰਖ ਬਸੇਰੋ ਪੰਖਿ ਕੋ ਤੈਸੋ ਇਹੁ ਸੰਸਾਰੁ ॥੧॥
ਰਾਮ ਰਸੁ ਪੀਆ ਰੇ
ਜਿਹ ਰਸ ਬਿਸਰਿ ਗਏ ਰਸ ਅਉਰ ॥੧॥ ਰਹਾਉ ॥
ਅਉਰ ਮੁਏ ਕਿਆ ਰੋਈਐ ਜਉ ਆਪਾ ਥਿਰੁ ਨ ਰਹਾਇ ॥
ਜੋ ਉਪਜੈ ਸੋ ਬਿਨਸਿ ਹੈ ਦੁਖੁ ਕਰਿ ਰੋਵੈ ਬਲਾਇ ॥੨॥
ਜਹ ਕੀ ਉਪਜੀ ਤਹ ਰਚੀ ਪੀਵਤ ਮਰਦਨ ਲਾਗ ॥
ਕਹਿ ਕਬੀਰ ਚਿਤਿ ਚੇਤਿਆ ਰਾਮ ਸਿਮਰਿ ਬੈਰਾਗ ॥੩॥੨॥੧੩॥੬੪॥"
(ਰਾਗੁ ਗਉੜੀ ॥)

 

ਤੇ

 

"ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥
ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥
ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ ॥
ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥
ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥
ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥੪॥੨॥"
(ਗਉੜੀ ਮਹਲਾ ੩ ॥)