15 05 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

 http://www.beantpatshah.info/images/akaalpurakh-15-06-2012.jpg

ਪਵਿਤ੍ਰ ਉਪ੍ਦੇਸ਼

******

 

ਸੁਕੇਤ- ਮੰਡੀ ਦੌਰਾ

ਮਿਤੀ ੧੨-੦੫-੨੦੧੩ ਮੁਤਾਬਿਕ ੨੭ਵੈਸਾਖ ੨੦੭੦, ਦਿਨ ਐਤਵਾਰ ਸ੍ਰੀ ਸਤਿਗੁਰੂ ਉਦੈ ਸਿੰਘ ਜੀ ਸਵੇਰੇ ੪:੩੨ ਮਿੰਟ ਤੇ ਹਿਮਾਚਲ ਪ੍ਰਦੇਸ਼ ਦੇ ਆਪਣੇ ਪਲੇਠੇ ਦੌਰੇ ਲਈ ਸ੍ਰੀ ਭੈਣੀ ਸਾਹਿਬ ਤੋਂ ਸਮੇਤ ਪੂਜਯ ਮਾਤਾ ਚੰਦ ਕੌਰ ਜੀ ਅਤੇ ਸਿੱਖ ਸੇਵਕਾਂ ਸਹਿਤ ਰਵਾਨਾ ਹੋਏ। ਨਵਾਂ ਸ਼ਹਿਰ, ਗੜਸ਼ੰਕਰ, ਊਨਾ ਹੁੰਦੇ ਹੋਏ ੯:੨੫ ਤੇ ਸਲਾਪੜ ਪਹੁੰਚੇ ਜਿੱਥੇ ਨਾਮਧਾਰੀ ਸਾਧ ਸੰਗਤ ਨੇ ਬੜੀ ਗਰਮਜੋਸ਼ੀ ਨਾਲ ਸ੍ਰੀ ਸਤਿਗੁਰੂ ਜੀ ਦਾ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸੁਆਗਤ ਕੀਤਾ। ਸੁੰਦਰਨਗਰ ਨਾਮਧਾਰੀ ਧਰਮਸ਼ਾਲਾ ਵਿਖੇ ੧:੩੦ ਮਿੰਟ ਤੇ ਪਹੁੰਚੇ ਜਿੱਥੇ ਇਲਾਕੇ ਦੀ ਸਾਧ ਸੰਗਤ ਨੇ ਸ੍ਰੀ ਸਤਿਗੁਰੂ ਜੀ ਨੂੰ ਆਦਰ ਸਹਿਤ ਨਮਸਕਾਰ ਕਰਕੇ ਆਪਣੇ ਧੰਨ ਭਾਗ ਸਮਝੇ।


  ਸੁੰਦਰਨਗਰ ਤੋਂ ਸ੍ਰੀ ਸਤਿਗੁਰੂ ਜੀ ਦੀਆਂ ਗੱਡੀਆਂ ਦਾ ਕਾਫਲਾ ਕਾਫੀ ਵੱਡੀ ਤਦਾਦ ਵਿੱਚ ਸੀ। ਮੰਡੀ ਮੇਨ ਬਜ਼ਾਰ ਦੇ ਰਸਤੇ ਹੁੰਦੇ ਹੋਏ ਸ੍ਰੀ ਸਤਿਗੁਰੂ ਜੀ ਨੇ ੧੨ ਵੱਜ ਕੇ ੧੩ ਮਿੰਟ ਤੇ ਸ੍ਰੀ ਸਤਿਗੁਰੂ ਪ੍ਰਤਾਪ ਸਿੰਘ ਜੀ ਅਤੇ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੀ ਚਰਨਸ਼ੋਹ ਪ੍ਰਪਾਤ ਅਤੇ ਨਿਵਾਸ ਅਸਥਾਨ ਬਿਆਸ ਦਰਿਆ ਦੇ ਕੰਡੇ ਵਾਲੀ ਕੋਠੀ ਜਿਸ ਨੂੰ ਹੁਣ ਨਵੀਂ ਦਿਖ ਪ੍ਰਦਾਨ ਕੀਤੀ ਹੈ ਵਿਖੇ ਪਹੁੰਚੇ। ਸਾਧ ਸੰਗਤ ਕਾਫੀ ਵੱਡੀ ਗਿਣਤੀ ਵਿੱਚ ਬੀਬੀਆਂ, ਬੱਚੇ ਅਤੇ ਨੌਜਵਾਨ ਸ੍ਰੀ ਸਤਿਗੁਰੂ ਜੀ ਦੇ ਸਵਾਗਤ ਲਈ ਹਾਜ਼ਰ ਸਨ। ਨੌਜਵਾਨਾਂ ਨੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਜੈਕਾਰਿਆਂ ਦੀ ਗੂੰਜ ਵਿੱਚ ਸ੍ਰੀ ਸਤਿਗੁਰੂ ਜੀ ਅਤੇ ਮਾਤਾ ਜੀ ਨੂੰ ਜੀ ਆਇਆਂ ਆਖਿਆ। ਇੱਥੇ ਸਾਧ ਸੰਗਤ ਨੂੰ ਦਰਸ਼ਨ ਦੇਣ ਉਪਰੰਤ ਰਾਮ ਹਰੀ ਮੋਟਰਜ਼ ਰਾਣੀ ਬਾਈ ਸੰਤ ਗੁਰਦੇਵ ਸਿੰਘ ਚੰਨ ਦੇ ਗ੍ਰਹਿ ਵਿਖੇ ਪ੍ਰਸ਼ਾਦਾ ਪਾਣੀ ਛਕਣ ਤੋਂ ਬਾਅਦ ਪੰਡੋਹ ਵਿਖੇ ਨਾਮਧਾਰੀ ਘਰਾਂ ਵਿੱਚ ਚਰਨ ਪਾਉਣ ਉਪਰੰਤ ਮੰਡੀ ਵਿਖੇ ਡਾ: ਜੈਇੰਦਰ ਸਿੰਘ ਸਪੁੱਤਰ ਸੂਬਾ ਜੈਮਲ ਸਿੰਘ ਦੇ ਘਰ ਚਰਨ ਪਾਉਣ ਦੀ ਕ੍ਰਿਪਾ ਕੀਤੀ। ਮੰਡੀ ਕੋਠੀ ਵਿਖੇ ਹੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਹਿਮਾਚਲ ਪ੍ਰਦੇਸ਼ ਠਾਕੁਰ ਕੌਲ ਸਿੰਘ ਸ੍ਰੀ ਸਤਿਗੁਰੂ ਉਦੈ ਸਿੰਘ ਜੀ ਦੇ ਦਰਸ਼ਨ ਕਰਨ ਲਈ ਆਏ।


  ਸ਼ਾਮ ਨਾਮ ਸਿਮਰਨ ਦਾ ਪ੍ਰੋਗਰਾਮ ਰਾਮ ਹਰੀ ਮੰਦਰ ਰਾਣੀ ਬਾਈ ਵਿਖੇ ਸੀ। ਨਾਮ ਮਿਰਨ ੩:੧੦ ਤੋਂ ੭:੧੦ ਤੱਕ ਹੋਇਆ , ਉਪਰੰਤ ਕੀਰਤਨ ਸਮਾਪਤੀ ਤੋਂ ਬਾਅਦ ਸਤਿੰਦਰ ਸਿੰਘ ਨੇ ਬੜੇ ਹੀ ਭਾਵ ਪੂਰਵਕ ਸ਼ਬਦਾਂ ਵਿੱਚ ਸ੍ਰੀ ਸਤਿਗੁਰੂ ਉਦੈ ਸਿੰਘ ਜੀ ਨੂੰ ਮੰਡੀ ਦਰਸ਼ਨ ਦੇਣ ਤੇ ਜੀ ਆਇਆ ਆਖਿਆਂ ਅਤੇ ਧੰਨਵਾਦ ਕੀਤਾ। ਸੰਤ ਮਨਜੀਤ ਸਿੰਘ ਨੇ ਆਪਣੇ ਸ਼ਬਦਾਂ ਵਿੱਚ ਸਤਿਗੁਰੂ ਸ਼ਬਦ ਦੀ ਮਹਾਨਤਾ ਬਾਰੇ ਦੱਸਿਆ। ਜ: ਸਾਧਾ ਸਿੰਘ ਦੇ ਪ੍ਰੋਗਰਾਮ ਅਨਾਊਸ ਕਰਨ ਤੋਂ ਬਾਅਦ ਸ੍ਰੀ ਸਤਿਗੁਰੂ ਉਦੈ ਸਿੰਘ ਜੀ ਨੇ ਸਾਧ ਸੰਗਤ ਨੂੰ ਆਪਣਾ ਪਾਵਨ ਪਵਿੱਤਰ ਉਪਦੇਸ਼ ਦੇਣ ਦੀ ਕ੍ਰਿਪਾ ਕੀਤੀ।

 

(12.05.2013-14.05.2013)

 

http://daily.sribhainisahib.com/images/may2013/susj-12052013-6.JPG

http://daily.sribhainisahib.com/images/may2013/susj-12052013-7.JPG

http://daily.sribhainisahib.com/images/may2013/susj-12052013-8.JPG

http://daily.sribhainisahib.com/images/may2013/susj-12052013-9.JPG

http://daily.sribhainisahib.com/images/may2013/susj-12052013-10.JPG

http://daily.sribhainisahib.com/images/may2013/susj-12052013-11.JPG

http://daily.sribhainisahib.com/images/may2013/susj-12052013-12.JPG

http://daily.sribhainisahib.com/images/may2013/susj-12052013-13.JPG

http://daily.sribhainisahib.com/images/may2013/susj-12052013-14.JPG

http://daily.sribhainisahib.com/images/may2013/susj-12052013-17.JPG

http://daily.sribhainisahib.com/images/may2013/susj-12052013-15.JPG

http://daily.sribhainisahib.com/images/may2013/susj-12052013-16.JPG

******

 

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

******

 

 Recording of the program , in memory of Sri Satguru Jagjit Singh Ji, held last night in Sri Bhaini Sahib

 


 

******

 

 

 

Sunrise :  05:31 AM

Sunset  : 07:15 PM

 

ਸੇਵਕ ਹਰਪਾਲ ਸਿੰਘ

******

 

Today, In the presence of Sri Satguru Ji & Mata Ji, Asa Di Vaar was sung by Balwant Singh, Harvinder Singh, Sarmukh Singh, Harpreet Singh Sonu, & Sham Singh.

 ਇਹ 03:57 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਕਿਨਹੀ ਬਨਜਿਆ ਕਾਂਸੀ ਤਾਂਬਾ ਕਿਨਹੀ ਲਉਗ ਸੁਪਾਰੀ ॥
ਸੰਤਹੁ ਬਨਜਿਆ ਨਾਮੁ ਗੋਬਿਦ ਕਾ ਐਸੀ ਖੇਪ ਹਮਾਰੀ ॥੧॥
ਹਰਿ ਕੇ ਨਾਮ ਕੇ ਬਿਆਪਾਰੀ ॥
ਹੀਰਾ ਹਾਥਿ ਚੜਿਆ ਨਿਰਮੋਲਕੁ ਛੂਟਿ ਗਈ ਸੰਸਾਰੀ ॥੧॥ ਰਹਾਉ ॥
ਸਾਚੇ ਲਾਏ ਤਉ ਸਚ ਲਾਗੇ ਸਾਚੇ ਕੇ ਬਿਉਹਾਰੀ ॥
ਸਾਚੀ ਬਸਤੁ ਕੇ ਭਾਰ ਚਲਾਏ ਪਹੁਚੇ ਜਾਇ ਭੰਡਾਰੀ ॥੨॥
ਆਪਹਿ ਰਤਨ ਜਵਾਹਰ ਮਾਨਿਕ ਆਪੈ ਹੈ ਪਾਸਾਰੀ ॥
ਆਪੈ ਦਹ ਦਿਸ ਆਪ ਚਲਾਵੈ ਨਿਹਚਲੁ ਹੈ ਬਿਆਪਾਰੀ ॥੩॥
ਮਨੁ ਕਰਿ ਬੈਲੁ ਸੁਰਤਿ ਕਰਿ ਪੈਡਾ ਗਿਆਨ ਗੋਨਿ ਭਰਿ ਡਾਰੀ ॥
ਕਹਤੁ ਕਬੀਰੁ ਸੁਨਹੁ ਰੇ ਸੰਤਹੁ ਨਿਬਹੀ ਖੇਪ ਹਮਾਰੀ ॥੪॥੨॥"
(ਰਾਗੁ ਕੇਦਾਰਾ ਬਾਣੀ ਕਬੀਰ ਜੀਉ ਕੀ )((1123-7))

 

ਤੇ

 

"ਕਹਾ ਭਯੋ ਜੋ ਦੋਉ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧਿਆਨ ਲਗਾਇਓ ॥
ਨ੍ਹਾਤ ਫਿਰਿਓ ਲੀਏ ਸਾਤ ਸਮੁਦ੍ਰਨਿ ਲੋਕ ਗਯੋ ਪਰਲੋਕ ਗਵਾਇਓ ॥
ਬਾਸ ਕੀਓ ਬਿਖਿਆਨ ਸੋ ਬੈਠ ਕੈ ਐਸੇ ਹੀ ਐਸੇ ਸੁ ਬੈਸ ਬਿਤਾਇਓ ॥
ਸਾਚੁ ਕਹੋਂ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭ ਪਾਇਓ ੯॥੨੯॥"
(ਅਕਾਲ ਉਸਤਤ)(ਸ੍ਰੀ ਦਸਮ ਗ੍ਰੰਥ ਸਾਹਿਬ)

 

ਤੇ

 

"ਮੈ ਨਾਹੀ ਪ੍ਰਭ ਸਭੁ ਕਿਛੁ ਤੇਰਾ ॥
ਈਘੈ ਨਿਰਗੁਨ ਊਘੈ ਸਰਗੁਨ ਕੇਲ ਕਰਤ ਬਿਚਿ ਸੁਆਮੀ ਮੇਰਾ ॥੧॥ ਰਹਾਉ ॥
ਨਗਰ ਮਹਿ ਆਪਿ ਬਾਹਰਿ ਫੁਨਿ ਆਪਨ ਪ੍ਰਭ ਮੇਰੇ ਕੋ ਸਗਲ ਬਸੇਰਾ ॥
ਆਪੇ ਹੀ ਰਾਜਨੁ ਆਪੇ ਹੀ ਰਾਇਆ ਕਹ ਕਹ ਠਾਕੁਰੁ ਕਹ ਕਹ ਚੇਰਾ ॥੧॥
ਕਾ ਕਉ ਦੁਰਾਉ ਕਾ ਸਿਉ ਬਲਬੰਚਾ ਜਹ ਜਹ ਪੇਖਉ ਤਹ ਤਹ ਨੇਰਾ ॥
ਸਾਧ ਮੂਰਤਿ ਗੁਰੁ ਭੇਟਿਓ ਨਾਨਕ ਮਿਲਿ ਸਾਗਰ ਬੂੰਦ ਨਹੀ ਅਨ ਹੇਰਾ ॥੨॥੧॥੧੧੭॥"
(ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੮ ) 827-16

 

ਸਮਾਪਤੀ ਦੀ ਅਰਦਾਸ  ਸੂਬਾ ਬਲਵਿੰਦਰ ਸਿੰਘ ਜੀ ਨੇ ਕੀਤੀ ... ..  ...  .  ...