26 09 2016

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 946

 

******  

ਕਲ ਦੋਪੈਹਰ ਨੂੰ ਹੋਇ ਪਰੋਗਰਾਮ ਦੀ ਰੇਕੌਰਡਿਂਗ :

 

  

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

****** 

ਅੱਸੂ ਦਾ ਮੇਲਾ : ਜੱਪ ਪ੍ਰਯੋਗ

http://daily.sribhainisahib.com/audio/2016/sept2016/jot.JPG 

Sunrise : 06:17 AM

Sunset : 06:18 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਸ੍ਰੀ ਸਤਿਗੁਰੂ ਜੀ ਦੀ ਪਾਵਨ ਪਵਿਤਰ ਹਜੂਰੀ ਚ ਲਗਾਇਆ  |

ਇਹ 04:01 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਰਾਖਿ ਲੇਹੁ ਹਮ ਤੇ ਬਿਗਰੀ ॥
ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥
ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥
ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥
ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥
ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥"
(ਬਿਲਾਵਲੁ ॥ ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ)

 

ਤੇ

 

 

"ਜਿਨੀ ਨਾਮੁ ਵਿਸਾਰਿਆ ਸੇ ਹੋਤ ਦੇਖੇ ਖੇਹ ॥
ਪੁਤ੍ਰ ਮਿਤ੍ਰ ਬਿਲਾਸ ਬਨਿਤਾ ਤੂਟਤੇ ਏ ਨੇਹ ॥੧॥
ਮੇਰੇ ਮਨ ਨਾਮੁ ਨਿਤ ਨਿਤ ਲੇਹ ॥
ਜਲਤ ਨਾਹੀ ਅਗਨਿ ਸਾਗਰ ਸੂਖੁ ਮਨਿ ਤਨਿ ਦੇਹ ॥੧॥ ਰਹਾਉ ॥
ਬਿਰਖ ਛਾਇਆ ਜੈਸੇ ਬਿਨਸਤ ਪਵਨ ਝੂਲਤ ਮੇਹ ॥
ਹਰਿ ਭਗਤਿ ਦ੍ਰਿੜੁ ਮਿਲੁ ਸਾਧ ਨਾਨਕ ਤੇਰੈ ਕਾਮਿ ਆਵਤ ਏਹ ॥੨॥੨॥੨੫॥"
(ਮਾਰੂ ਮਹਲਾ ੫ ॥)

 

ਤੇ

 

"ਨਾਰਿ ਭਤਾਰਹੁ ਬਾਹਰੀ ਸੁਖਿ ਸੇਜ ਨਾ ਚੜੀਐ।
ਪੁਤੁ ਨ ਮੰਨੈ ਮਾਪਿਆਂ ਕਮਜਾਤੀਂ ਵੜੀਐ।
ਵਣਜਾਰਾ ਸਾਹਹੁ ਫਿਰੈ ਵੇਸਾਹੁ ਨ ਜੜੀਐ।
ਸਾਹਿਬੁ ਸਉਹੈਂ ਆਪਣੇ ਹਥੀਆਰੁ ਨ ਫੜੀਐ।
ਕੂੜੁ ਨ ਪਹੁੰਚੈ ਸਚ ਨੋ ਸਉ ਘਾੜਤ ਘੜੀਐ।
ਮੁੰਦ੍ਰਾਂ ਕੰਨਿ ਜਿਨਾੜੀਆਂ ਤਿਨ੍ਹਾਂ ਨਾਲਿ ਨ ਅੜੀਐ ॥੨੧॥੩੪॥"
(ਵਾਰ ਭਾਈ ਗੁਰਦਾਸ ਜੀ;ਵਾਰ ੩੪ ਪਉੜੀ ੨੧)

 

ਤੇ

 

"ਸਾਜਨ ਦੇਸਿ ਵਿਦੇਸੀਅੜੇ ਸਾਨੇਹੜੇ ਦੇਦੀ ॥
ਸਾਰਿ ਸਮਾਲੇ ਤਿਨ ਸਜਣਾ ਮੁੰਧ ਨੈਣ ਭਰੇਦੀ ॥
ਮੁੰਧ ਨੈਣ ਭਰੇਦੀ ਗੁਣ ਸਾਰੇਦੀ ਕਿਉ ਪ੍ਰਭ ਮਿਲਾ ਪਿਆਰੇ ॥
ਮਾਰਗੁ ਪੰਥੁ ਨ ਜਾਣਉ ਵਿਖੜਾ ਕਿਉ ਪਾਈਐ ਪਿਰੁ ਪਾਰੇ ॥
ਸਤਿਗੁਰ ਸਬਦੀ ਮਿਲੈ ਵਿਛੁੰਨੀ ਤਨੁ ਮਨੁ ਆਗੈ ਰਾਖੈ ॥
ਨਾਨਕ ਅੰਮ੍ਰਿਤ ਬਿਰਖੁ ਮਹਾ ਰਸ ਫਲਿਆ ਮਿਲਿ ਪ੍ਰੀਤਮ ਰਸੁ ਚਾਖੈ ॥੩॥"
ਤੁਖਾਰੀ ਮਹਲਾ ੧ ॥( ਪੰਨਾ 1111, ਸਤਰ 16)

 

ਤੇ

 

 

"ਦੇਵਾ ਪਾਹਨ ਤਾਰੀਅਲੇ ॥ ਰਾਮ ਕਹਤ ਜਨ ਕਸ ਨ ਤਰੇ ॥੧॥ ਰਹਾਉ ॥
ਤਾਰੀਲੇ ਗਨਿਕਾ ਬਿਨੁ ਰੂਪ ਕੁਬਿਜਾ ਬਿਆਧਿ ਅਜਾਮਲੁ ਤਾਰੀਅਲੇ
ਚਰਨ ਬਧਿਕ ਜਨ ਤੇਊ ਮੁਕਤਿ ਭਏ ॥ ਹਉ ਬਲਿ ਬਲਿ ਜਿਨ ਰਾਮ ਕਹੇ ॥੧॥
ਦਾਸੀ ਸੁਤ ਜਨੁ ਬਿਦਰੁ ਸੁਦਾਮਾ ਉਗ੍ਰਸੈਨ ਕਉ ਰਾਜ ਦੀਏ ॥
ਜਪ ਹੀਨ ਤਪ ਹੀਨ ਕੁਲ ਹੀਨ ਕ੍ਰਮ ਹੀਨ ਨਾਮੇ ਕੇ ਸੁਆਮੀ ਤੇਊ ਤਰੇ ॥੨॥੧॥"
(ਰਾਗੁ ਗਉੜੀ ਚੇਤੀ ਬਾਣੀ ਨਾਮਦੇਉ ਜੀਉ ਕੀ)