24 10 2016

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 956

 

******  

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

****** 

ਕਲ ਸ਼ਾਮ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******
 

Sunrise : 06:36 AM

Sunset : 05:45 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |

ਇਹ 04:08 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਅਬ ਹਮ ਚਲੀ ਠਾਕੁਰ ਪਹਿ ਹਾਰਿ ॥
ਜਬ ਹਮ ਸਰਣਿ ਪ੍ਰਭੂ ਕੀ ਆਈ ਰਾਖੁ ਪ੍ਰਭੂ ਭਾਵੈ ਮਾਰਿ ॥੧॥ ਰਹਾਉ ॥
ਲੋਕਨ ਕੀ ਚਤੁਰਾਈ ਉਪਮਾ ਤੇ ਬੈਸੰਤਰਿ ਜਾਰਿ ॥
ਕੋਈ ਭਲਾ ਕਹਉ ਭਾਵੈ ਬੁਰਾ ਕਹਉ ਹਮ ਤਨੁ ਦੀਓ ਹੈ ਢਾਰਿ ॥੧॥
ਜੋ ਆਵਤ ਸਰਣਿ ਠਾਕੁਰ ਪ੍ਰਭੁ ਤੁਮਰੀ ਤਿਸੁ ਰਾਖਹੁ ਕਿਰਪਾ ਧਾਰਿ ॥
ਜਨ ਨਾਨਕ ਸਰਣਿ ਤੁਮਾਰੀ ਹਰਿ ਜੀਉ ਰਾਖਹੁ ਲਾਜ ਮੁਰਾਰਿ ॥੨॥੪॥"
(ਰਾਗੁ ਦੇਵਗੰਧਾਰੀ ਮਹਲਾ ੪ ਘਰੁ ੧ ॥)

 

ਤੇ

 

ਸਸਾ ਸਰਨਿ ਪਰੇ ਅਬ ਹਾਰੇ ॥
ਸਾਸਤ੍ਰ ਸਿਮ੍ਰਿਤਿ ਬੇਦ ਪੂਕਾਰੇ ॥
ਸੋਧਤ ਸੋਧਤ ਸੋਧਿ ਬੀਚਾਰਾ ॥
ਬਿਨੁ ਹਰਿ ਭਜਨ ਨਹੀ ਛੁਟਕਾਰਾ ॥
ਸਾਸਿ ਸਾਸਿ ਹਮ ਭੂਲਨਹਾਰੇ ॥
ਤੁਮ ਸਮਰਥ ਅਗਨਤ ਅਪਾਰੇ ॥
ਸਰਨਿ ਪਰੇ ਕੀ ਰਾਖੁ ਦਇਆਲਾ ॥
ਨਾਨਕ ਤੁਮਰੇ ਬਾਲ ਗੁਪਾਲਾ ॥੪੮॥

 

ਤੇ

 

ਤਿਲੰਗ ਮਃ ੧ ॥

ਇਆਨੜੀਏ ਮਾਨੜਾ ਕਾਇ ਕਰੇਹਿ ॥
ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥
ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥
ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥
ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥
ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥
ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥
ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥
ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥
ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥
ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥
ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥
ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥
ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥
ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥
ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥
ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥
ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥
ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥
ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥

 

ਤੇ

 

"ਜੋ ਜਨ ਲੇਹਿ ਖਸਮ ਕਾ ਨਾਉ ॥ ਤਿਨ ਕੈ ਸਦ ਬਲਿਹਾਰੈ ਜਾਉ ॥੧॥
ਸੋ ਨਿਰਮਲੁ ਨਿਰਮਲ ਹਰਿ ਗੁਨ ਗਾਵੈ ॥ ਸੋ ਭਾਈ ਮੇਰੈ ਮਨਿ ਭਾਵੈ ॥੧॥
ਜਿਹ ਘਟ ਰਾਮੁ ਰਹਿਆ ਭਰਪੂਰਿ ॥ ਤਿਨ ਕੀ ਪਗ ਪੰਕਜ ਹਮ ਧੂਰਿ ॥੨॥
ਜਾਤਿ ਜੁਲਾਹਾ ਮਤਿ ਕਾ ਧੀਰੁ ॥ ਸਹਜਿ ਸਹਜਿ ਗੁਣ ਰਮੈ ਕਬੀਰੁ ॥੩॥੨੬॥ "
(ਗਉੜੀ ਕਬੀਰ ਜੀ ॥ )

 

ਤੇ

 

"ਛਬਿ ਊਤਮ ਆਕ੍ਰਿਤਿ ਛਾਜਤਿ  ਹੈ ਲਖ ਲਾਜਤਿ ਕੰਜ  ਪ੍ਰਭਾ ਸੁਖ ਕੀ ॥
ਮ੍ਰਿਗ ਬਾਲ ਤੇ ਨੇਨ ਬਿਸਾਲ ਸੇ ਹੈ ਸਭ ਜਾਨਿਤ ਰਾਸ ਮਨੋ ਸੁਖ ਕੀ ॥
ਜਿਹ ਹੇਰਿ ਸਭੈ ਜਲ ਜੰਮੁਨ ਮੈ ਤਿਹ ਹੇਰਿਤ ਪ੍ਯਾਸ ਕਹਾਂ ਭੁਖ ਕੀ ॥
ਕਬਹੂੰ ਹਮ ਸੋ ਨਹੀ ਕਾਨ੍ਹ ਹਸੈ ਸਖੀ ਕਾ ਕਹੌ ਅੰਤਰ ਕੇ ਦੁਖ ਕੀ ॥"

( ਅਥ ਅਸਫੋਟਕ ਕਬਿਤ ) ਸ੍ਰੀ ਦਸਮ ਗਰੰਥ ਸਾਹਿਬ ਜੀ

 

ਤੇ



"ਸਹੰਸਰ ਦਾਨ ਦੇ ਇੰਦ੍ਰੁ ਰੋਆਇਆ ॥
ਪਰਸ ਰਾਮੁ ਰੋਵੈ ਘਰਿ ਆਇਆ ॥
ਅਜੈ ਸੁ ਰੋਵੈ ਭੀਖਿਆ ਖਾਇ ॥
ਐਸੀ ਦਰਗਹ ਮਿਲੈ ਸਜਾਇ ॥
ਰੋਵੈ ਰਾਮੁ ਨਿਕਾਲਾ ਭਇਆ ॥
ਸੀਤਾ ਲਖਮਣੁ ਵਿਛੁੜਿ ਗਇਆ ॥
ਰੋਵੈ ਦਹਸਿਰੁ ਲੰਕ ਗਵਾਇ ॥
ਜਿਨਿ ਸੀਤਾ ਆਦੀ ਡਉਰੂ ਵਾਇ ॥
ਰੋਵਹਿ ਪਾਂਡਵ ਭਏ ਮਜੂਰ ॥
ਜਿਨ ਕੈ ਸੁਆਮੀ ਰਹਤ ਹਦੂਰਿ ॥
ਰੋਵੈ ਜਨਮੇਜਾ ਖੁਇ ਗਇਆ ॥
ਏਕੀ ਕਾਰਣਿ ਪਾਪੀ ਭਇਆ ॥
ਰੋਵਹਿ ਸੇਖ ਮਸਾਇਕ ਪੀਰ ॥
ਅੰਤਿ ਕਾਲਿ ਮਤੁ ਲਾਗੈ ਭੀੜ ॥
ਰੋਵਹਿ ਰਾਜੇ ਕੰਨ ਪੜਾਇ ॥
ਘਰਿ ਘਰਿ ਮਾਗਹਿ ਭੀਖਿਆ ਜਾਇ ॥
ਰੋਵਹਿ ਕਿਰਪਨ ਸੰਚਹਿ ਧਨੁ ਜਾਇ ॥
ਪੰਡਿਤ ਰੋਵਹਿ ਗਿਆਨੁ ਗਵਾਇ ॥
ਬਾਲੀ ਰੋਵੈ ਨਾਹਿ ਭਤਾਰੁ ॥
ਨਾਨਕ ਦੁਖੀਆ ਸਭੁ ਸੰਸਾਰੁ ॥
ਮੰਨੇ ਨਾਉ ਸੋਈ ਜਿਣਿ ਜਾਇ ॥
ਅਉਰੀ ਕਰਮ ਨ ਲੇਖੈ ਲਾਇ ॥੧॥"
ਸਲੋਕੁ ਮਃ ੧ ॥

 

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |