12 12 2016

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 973

 

******

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 
 

******

ਕਲ ਸ਼ਾਮ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

 

Sunrise : 07:15 AM

Sunset : 05:26 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |


ਇਹ 04:36 ਤੇ ਸ਼ੁਰੂ ਹੋਏਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਤੂ ਦਰੀਆਉ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ ॥
ਜਹ ਜਹ ਦੇਖਾ ਤਹ ਤਹ ਤੂ ਹੈ ਤੁਝ ਤੇ ਨਿਕਸੀ ਫੂਟਿ ਮਰਾ ॥੧॥
ਨ ਜਾਣਾ ਮੇਉ ਨ ਜਾਣਾ ਜਾਲੀ ॥ ਜਾ ਦੁਖੁ ਲਾਗੈ ਤਾ ਤੁਝੈ ਸਮਾਲੀ ॥੧॥
ਤੂ ਭਰਪੂਰਿ ਜਾਨਿਆ ਮੈ ਦੂਰਿ ॥ ਜੋ ਕਛੁ ਕਰੀ ਸੁ ਤੇਰੈ ਹਦੂਰਿ ॥
ਤੂ ਦੇਖਹਿ ਹਉ ਮੁਕਰਿ ਪਾਉ ॥ ਤੇਰੈ ਕੰਮਿ ਨ ਤੇਰੈ ਨਾਇ ॥੨॥
ਜੇਤਾ ਦੇਹਿ ਤੇਤਾ ਹਉ ਖਾਉ ॥ ਬਿਆ ਦਰੁ ਨਾਹੀ ਕੈ ਦਰਿ ਜਾਉ ॥
ਨਾਨਕੁ ਏਕ ਕਹੈ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੈ ਪਾਸਿ ॥੩॥
ਆਪੇ ਨੇੜੈ ਦੂਰਿ ਆਪੇ ਹੀ ਆਪੇ ਮੰਝਿ ਮਿਆਨੁੋ ॥
ਆਪੇ ਵੇਖੈ ਸੁਣੇ ਆਪੇ ਹੀ ਕੁਦਰਤਿ ਕਰੇ ਜਹਾਨੁੋ ॥
ਜੋ ਤਿਸੁ ਭਾਵੈ ਨਾਨਕਾ ਹੁਕਮੁ ਸੋਈ ਪਰਵਾਨੁੋ ॥੪॥"
(ਸਿਰੀਰਾਗੁ ਮਹਲਾ ੧ ਘਰੁ ੪ ॥)

 

ਤੇ

 

"ਕਵਨ ਕਾਜ ਸਿਰਜੇ ਜਗ ਭੀਤਰਿ ਜਨਮਿ ਕਵਨ ਫਲੁ ਪਾਇਆ ॥
ਭਵ ਨਿਧਿ ਤਰਨ ਤਾਰਨ ਚਿੰਤਾਮਨਿ ਇਕ ਨਿਮਖ ਨ ਇਹੁ ਮਨੁ ਲਾਇਆ ॥੧॥
ਗੋਬਿੰਦ ਹਮ ਐਸੇ ਅਪਰਾਧੀ ॥
ਜਿਨਿ ਪ੍ਰਭਿ ਜੀਉ ਪਿੰਡੁ ਥਾ ਦੀਆ ਤਿਸ ਕੀ ਭਾਉ ਭਗਤਿ ਨਹੀ ਸਾਧੀ ॥੧॥ ਰਹਾਉ ॥
ਪਰ ਧਨ ਪਰ ਤਨ ਪਰ ਤੀ ਨਿੰਦਾ ਪਰ ਅਪਬਾਦੁ ਨ ਛੂਟੈ ॥
ਆਵਾ ਗਵਨੁ ਹੋਤੁ ਹੈ ਫੁਨਿ ਫੁਨਿ ਇਹੁ ਪਰਸੰਗੁ ਨ ਤੂਟੈ ॥੨॥
ਜਿਹ ਘਰਿ ਕਥਾ ਹੋਤ ਹਰਿ ਸੰਤਨ ਇਕ ਨਿਮਖ ਨ ਕੀਨ੍ਹ੍ਹੋ ਮੈ ਫੇਰਾ ॥
ਲੰਪਟ ਚੋਰ ਦੂਤ ਮਤਵਾਰੇ ਤਿਨ ਸੰਗਿ ਸਦਾ ਬਸੇਰਾ ॥੩॥
ਕਾਮ ਕ੍ਰੋਧ ਮਾਇਆ ਮਦ ਮਤਸਰ ਏ ਸੰਪੈ ਮੋ ਮਾਹੀ ॥
ਦਇਆ ਧਰਮੁ ਅਰੁ ਗੁਰ ਕੀ ਸੇਵਾ ਏ ਸੁਪਨੰਤਰਿ ਨਾਹੀ ॥੪॥
ਦੀਨ ਦਇਆਲ ਕ੍ਰਿਪਾਲ ਦਮੋਦਰ ਭਗਤਿ ਬਛਲ ਭੈ ਹਾਰੀ ॥
ਕਹਤ ਕਬੀਰ ਭੀਰ ਜਨ ਰਾਖਹੁ ਹਰਿ ਸੇਵਾ ਕਰਉ ਤੁਮ੍ਹ੍ਹਾਰੀ ॥੫॥੮॥"
(ਰਾਮਕਲੀ ਬਾਣੀ ਭਗਤਾ ਕੀ ॥ ਕਬੀਰ ਜੀਉ )

 

ਤੇ

 

ਕਹਾ ਨਰ ਅਪਨੋ ਜਨਮੁ ਗਵਾਵੈ ॥
ਮਾਇਆ ਮਦਿ ਬਿਖਿਆ ਰਸਿ ਰਚਿਓ ਰਾਮ ਸਰਨਿ ਨਹੀ ਆਵੈ ॥੧॥ ਰਹਾਉ ॥
ਇਹੁ ਸੰਸਾਰੁ ਸਗਲ ਹੈ ਸੁਪਨੋ ਦੇਖਿ ਕਹਾ ਲੋਭਾਵੈ ॥
ਜੋ ਉਪਜੈ ਸੋ ਸਗਲ ਬਿਨਾਸੈ ਰਹਨੁ ਨ ਕੋਊ ਪਾਵੈ ॥੧॥
ਮਿਥਿਆ ਤਨੁ ਸਾਚੋ ਕਰਿ ਮਾਨਿਓ ਇਹ ਬਿਧਿ ਆਪੁ ਬੰਧਾਵੈ ॥
ਜਨ ਨਾਨਕ ਸੋਊ ਜਨੁ ਮੁਕਤਾ ਰਾਮ ਭਜਨ ਚਿਤੁ ਲਾਵੈ ॥੨॥੩॥
(ਸਾਰੰਗ ਮਹਲਾ ੯ ॥) 1231

 

ਤੇ

 

ਮਾਟੀ ਕੋ ਪੁਤਰਾ ਕੈਸੇ ਨਚਤੁ ਹੈ
ਦੇਖੈ ਦੇਖੈ ਸੁਨੈ ਬੋਲੈ ਦਉਰਿਓ ਫਿਰਤੁ ਹੈ ॥੧॥ ਰਹਾਉ ॥
ਜਬ ਕਛੁ ਪਾਵੈ ਤਬ ਗਰਬੁ ਕਰਤੁ ਹੈ ॥
ਮਾਇਆ ਗਈ ਤਬ ਰੋਵਨੁ ਲਗਤੁ ਹੈ ॥੧॥
ਮਨ ਬਚ ਕ੍ਰਮ ਰਸ ਕਸਹਿ ਲੁਭਾਨਾ ॥
ਬਿਨਸਿ ਗਇਆ ਜਾਇ ਕਹੂੰ ਸਮਾਨਾ ॥੨॥
ਕਹਿ ਰਵਿਦਾਸ ਬਾਜੀ ਜਗੁ ਭਾਈ ॥
ਬਾਜੀਗਰ ਸਉ ਮਹਿ ਪ੍ਰੀਤਿ ਬਨਿ ਆਈ ॥੩॥੬॥"
(ਆਸਾ ਬਾਣੀ ਸ੍ਰੀ ਰਵਿਦਾਸ ਜੀਉ ਕੀ ) 487

 

ਤੇ

 

"ਰੇ ਮਨ ਤੇਰੋ ਕੋਇ ਨਹੀ ਖਿੰਚਿ ਲੇਇ ਜਿਨਿ ਭਾਰੁ ॥
ਬਿਰਖ ਬਸੇਰੋ ਪੰਖਿ ਕੋ ਤੈਸੋ ਇਹੁ ਸੰਸਾਰੁ ॥੧॥
ਰਾਮ ਰਸੁ ਪੀਆ ਰੇ
ਜਿਹ ਰਸ ਬਿਸਰਿ ਗਏ ਰਸ ਅਉਰ ॥੧॥ ਰਹਾਉ ॥
ਅਉਰ ਮੁਏ ਕਿਆ ਰੋਈਐ ਜਉ ਆਪਾ ਥਿਰੁ ਨ ਰਹਾਇ ॥
ਜੋ ਉਪਜੈ ਸੋ ਬਿਨਸਿ ਹੈ ਦੁਖੁ ਕਰਿ ਰੋਵੈ ਬਲਾਇ ॥੨॥
ਜਹ ਕੀ ਉਪਜੀ ਤਹ ਰਚੀ ਪੀਵਤ ਮਰਦਨ ਲਾਗ ॥
ਕਹਿ ਕਬੀਰ ਚਿਤਿ ਚੇਤਿਆ ਰਾਮ ਸਿਮਰਿ ਬੈਰਾਗ ॥੩॥੨॥੧੩॥੬੪॥"
(ਰਾਗੁ ਗਉੜੀ ॥)

 

ਤੇ

 

 

"ਪ੍ਰਭ ਕੀਜੈ ਕ੍ਰਿਪਾ ਨਿਧਾਨ ਹਮ ਹਰਿ ਗੁਨ ਗਾਵਹਗੇ ॥
ਹਉ ਤੁਮਰੀ ਕਰਉ ਨਿਤ ਆਸ ਪ੍ਰਭ ਮੋਹਿ ਕਬ ਗਲਿ ਲਾਵਹਿਗੇ ॥੧॥ ਰਹਾਉ ॥
ਹਮ ਬਾਰਿਕ ਮੁਗਧ ਇਆਨ ਪਿਤਾ ਸਮਝਾਵਹਿਗੇ ॥
ਸੁਤੁ ਖਿਨੁ ਖਿਨੁ ਭੂਲਿ ਬਿਗਾਰਿ ਜਗਤ ਪਿਤ ਭਾਵਹਿਗੇ ॥੧॥
ਜੋ ਹਰਿ ਸੁਆਮੀ ਤੁਮ ਦੇਹੁ ਸੋਈ ਹਮ ਪਾਵਹਗੇ ॥
ਮੋਹਿ ਦੂਜੀ ਨਾਹੀ ਠਉਰ ਜਿਸੁ ਪਹਿ ਹਮ ਜਾਵਹਗੇ ॥੨॥
ਜੋ ਹਰਿ ਭਾਵਹਿ ਭਗਤ ਤਿਨਾ ਹਰਿ ਭਾਵਹਿਗੇ ॥
ਜੋਤੀ ਜੋਤਿ ਮਿਲਾਇ ਜੋਤਿ ਰਲਿ ਜਾਵਹਗੇ ॥੩॥
ਹਰਿ ਆਪੇ ਹੋਇ ਕ੍ਰਿਪਾਲੁ ਆਪਿ ਲਿਵ ਲਾਵਹਿਗੇ ॥
ਜਨੁ ਨਾਨਕੁ ਸਰਨਿ ਦੁਆਰਿ ਹਰਿ ਲਾਜ ਰਖਾਵਹਿਗੇ ॥੪॥੬॥"
(ਕਲਿਆਨ ਮਹਲਾ ੪ ॥)

 

ਤੇ

 

"ਕਬੀਰ ਹਰਿ ਕਾ ਸਿਮਰਨੁ ਜੋ ਕਰੈ ਸੋ ਸੁਖੀਆ ਸੰਸਾਰਿ ॥
ਇਤ ਉਤ ਕਤਹਿ ਨ ਡੋਲਈ ਜਿਸ ਰਾਖੈ ਸਿਰਜਨਹਾਰ ॥੨੦੬॥"
(ਸਲੋਕ ਭਗਤ ਕਬੀਰ ਜੀਉ ਕੇ ) 1375