26 05 2013
"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"
ਪਵਿਤ੍ਰ ਉਪ੍ਦੇਸ਼
******
******
ਸੁਕੇਤ- ਮੰਡੀ ਦੌਰਾ
(12.05.2013-14.05.2013)
Images Dated : 13.05.2013
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
Sunrise : 05:26 AM
Sunset : 07:22 PM
Today Asa Di Vaar was performed by Harbans Singh Ghulla Ji, Harvinder Singh & others.
ਇਹ 3.47 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ
"ਬ੍ਰਹਮਾਦਿਕ ਸਿਵ ਛੰਦ ਮੁਨੀਸੁਰ ਰਸਕਿ ਰਸਕਿ ਠਾਕੁਰ ਗੁਨ ਗਾਵਤ ॥
ਇੰਦ੍ਰ ਮੁਨਿੰਦ੍ਰ ਖੋਜਤੇ ਗੋਰਖ ਧਰਣਿ ਗਗਨ ਆਵਤ ਫੁਨਿ ਧਾਵਤ ॥
ਸਿਧ ਮਨੁਖ੍ਯ੍ਯ ਦੇਵ ਅਰੁ ਦਾਨਵ ਇਕੁ ਤਿਲੁ ਤਾ ਕੋ ਮਰਮੁ ਨ ਪਾਵਤ ॥
ਪ੍ਰਿਅ ਪ੍ਰਭ ਪ੍ਰੀਤਿ ਪ੍ਰੇਮ ਰਸ ਭਗਤੀ ਹਰਿ ਜਨ ਤਾ ਕੈ ਦਰਸਿ ਸਮਾਵਤ ॥
ਤਿਸਹਿ ਤਿਆਗਿ ਆਨ ਕਉ ਜਾਚਹਿ ਮੁਖ ਦੰਤ ਰਸਨ ਸਗਲ ਘਸਿ ਜਾਵਤ ॥
ਰੇ ਮਨ ਮੂੜ ਸਿਮਰਿ ਸੁਖਦਾਤਾ ਨਾਨਕ ਦਾਸ ਤੁਝਹਿ ਸਮਝਾਵਤ ॥੭॥"
(ਸਵਯੇ ਸ੍ਰੀ ਮੁਖਬਾਕ੍ ਮਹਲਾ ੫ ) 1388-11
ਤੇ
"ਜਿਸੁ ਸਿਮਰਤ ਸਭਿ ਕਿਲਵਿਖ ਨਾਸਹਿ ਪਿਤਰੀ ਹੋਇ ਉਧਾਰੋ ॥
ਸੋ ਹਰਿ ਹਰਿ ਤੁਮ੍ਹ੍ਹ ਸਦ ਹੀ ਜਾਪਹੁ ਜਾ ਕਾ ਅੰਤੁ ਨ ਪਾਰੋ ॥੧॥
ਪੂਤਾ ਮਾਤਾ ਕੀ ਆਸੀਸ ॥
ਨਿਮਖ ਨ ਬਿਸਰਉ ਤੁਮ੍ਹ੍ਹ ਕਉ ਹਰਿ ਹਰਿ ਸਦਾ ਭਜਹੁ ਜਗਦੀਸ ॥੧॥ ਰਹਾਉ ॥
ਸਤਿਗੁਰੁ ਤੁਮ੍ਹ੍ਹ ਕਉ ਹੋਇ ਦਇਆਲਾ ਸੰਤਸੰਗਿ ਤੇਰੀ ਪ੍ਰੀਤਿ ॥
ਕਾਪੜੁ ਪਤਿ ਪਰਮੇਸਰੁ ਰਾਖੀ ਭੋਜਨੁ ਕੀਰਤਨੁ ਨੀਤਿ ॥੨॥
ਅੰਮ੍ਰਿਤੁ ਪੀਵਹੁ ਸਦਾ ਚਿਰੁ ਜੀਵਹੁ ਹਰਿ ਸਿਮਰਤ ਅਨਦ ਅਨੰਤਾ ॥
ਰੰਗ ਤਮਾਸਾ ਪੂਰਨ ਆਸਾ ਕਬਹਿ ਨ ਬਿਆਪੈ ਚਿੰਤਾ ॥੩॥
ਭਵਰੁ ਤੁਮ੍ਹ੍ਹਾਰਾ ਇਹੁ ਮਨੁ ਹੋਵਉ ਹਰਿ ਚਰਣਾ ਹੋਹੁ ਕਉਲਾ ॥
ਨਾਨਕ ਦਾਸੁ ਉਨ ਸੰਗਿ ਲਪਟਾਇਓ ਜਿਉ ਬੂੰਦਹਿ ਚਾਤ੍ਰਿਕੁ ਮਉਲਾ ॥੪॥੩॥੪॥"
(ਗੂਜਰੀ ਮਹਲਾ ੫ ॥)
ਵਾਰ ਤੋ ਬਾਦ ਲਾਂਵਾਂ ਪੜ੍ਹ ਕੇ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ 1 ਲੜਕੇ-ਲੜਕੀ ਦਾ ਆਨੰਦ ਕਾਰਜ ਕਰਵਾਇਆ ਗਿਆ | ਬਾਦ ਚੋਂ ਆਦਿ ਸ੍ਰੀ ਗ੍ਰੰਥ ਸਾਹਿਬ ਜੀ ਕੀਤੇ ਹੋਏ ਸਧਾਰਣ ਪਾਠਾਂ ਦੇ ਭੋਗ ਵੀ ਪਵਾਏ ਗਏ |
ਫੇਰ ਰਾਗੀਆਂ ਨੇ ਆਨੰਦ ਪੜੇਆ |