22 01 2017

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 988

 

******

******

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

******

 

Sunrise : 07:23 AM

Sunset : 05:53 PM

Today Aasa Di Vaar was sung by Harbans Singh Ghulla Ji,  Harvinder Singh, Ishar Singh, Basant Singh & others in the Divine Presence of His Holiness Sri Satguru Uday Singh Ji.

ਇਹ 04:31 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਵਡੇ ਵਡੇ ਜੋ ਦੀਸਹਿ ਲੋਗ ॥
ਤਿਨ ਕਉ ਬਿਆਪੈ ਚਿੰਤਾ ਰੋਗ ॥੧॥
ਕਉਨ ਵਡਾ ਮਾਇਆ ਵਡਿਆਈ ॥
ਸੋ ਵਡਾ ਜਿਨਿ ਰਾਮ ਲਿਵ ਲਾਈ ॥੧॥ ਰਹਾਉ ॥
ਭੂਮੀਆ ਭੂਮਿ ਊਪਰਿ ਨਿਤ ਲੁਝੈ
ਛੋਡਿ ਚਲੈ ਤ੍ਰਿਸਨਾ ਨਹੀ ਬੁਝੈ ॥੨॥
ਕਹੁ ਨਾਨਕ ਇਹੁ ਤਤੁ ਬੀਚਾਰਾ ॥
ਬਿਨੁ ਹਰਿ ਭਜਨ ਨਾਹੀ ਛੁਟਕਾਰਾ ॥੩॥੪੪॥ ੧੧੩॥"
(ਗਉੜੀ ਮਹਲਾ ੫ ॥)

 
 

ਤੇ

 

"ਰਸਨਾ ਜਪਤੀ ਤੂਹੀ ਤੂਹੀ ॥
ਮਾਤ ਗਰਭ ਤੁਮ ਹੀ ਪ੍ਰਤਿਪਾਲਕ ਮ੍ਰਿਤ ਮੰਡਲ ਇਕ ਤੁਹੀ ॥੧॥ ਰਹਾਉ ॥
ਤੁਮਹਿ ਪਿਤਾ ਤੁਮ ਹੀ ਫੁਨਿ ਮਾਤਾ ਤੁਮਹਿ ਮੀਤ ਹਿਤ ਭ੍ਰਾਤਾ ॥
ਤੁਮ ਪਰਵਾਰ ਤੁਮਹਿ ਆਧਾਰਾ ਤੁਮਹਿ ਜੀਅ ਪ੍ਰਾਨਦਾਤਾ ॥੧॥
ਤੁਮਹਿ ਖਜੀਨਾ ਤੁਮਹਿ ਜਰੀਨਾ ਤੁਮ ਹੀ ਮਾਣਿਕ ਲਾਲਾ ॥
ਤੁਮਹਿ ਪਾਰਜਾਤ ਗੁਰ ਤੇ ਪਾਏ ਤਉ ਨਾਨਕ ਭਏ ਨਿਹਾਲਾ ॥੨॥੩੩॥੫੬॥"
(ਸਾਰਗ  ਮਹਲਾ  ੫  ॥)

 

ਤੇ

 

"ਤੂ ਮੇਰਾ ਤਰੰਗੁ ਹਮ ਮੀਨ ਤੁਮਾਰੇ ਤੂ ਮੇਰਾ ਠਾਕੁਰੁ ਹਮ ਤੇਰੈ ਦੁਆਰੇ ॥੧॥
ਤੂੰ ਮੇਰਾ ਕਰਤਾ ਹਉ ਸੇਵਕੁ ਤੇਰਾ ॥ ਸਰਣਿ ਗਹੀ ਪ੍ਰਭ ਗੁਨੀ ਗਹੇਰਾ ॥੧॥
ਤੂ ਮੇਰਾ ਜੀਵਨੁ ਤੂ ਆਧਾਰੁ ॥ ਤੁਝਹਿ ਪੇਖਿ ਬਿਗਸੈ ਕਉਲਾਰੁ ॥੨॥
ਤੂ ਮੇਰੀ ਗਤਿ ਪਤਿ ਤੂ ਪਰਵਾਨੁ ॥ ਤੂ ਸਮਰਥੁ ਮੈ ਤੇਰਾ ਤਾਣੁ ॥੩॥
ਅਨਦਿਨੁ ਜਪਉ ਨਾਮ ਗੁਣਤਾਸਿ ॥ ਨਾਨਕ ਕੀ ਪ੍ਰਭ ਪਹਿ ਅਰਦਾਸਿ ॥੪॥"
(ਆਸਾ ਮਹਲਾ ੫ ॥ ) 389-1

 

ਤੇ

 

"ਤੇਰੀ ਕੁਦਰਤਿ ਤੂਹੈ ਜਾਣਹਿ ਅਉਰੁ ਨ ਦੂਜਾ ਜਾਣੈ ॥
ਜਿਸ ਨੋ ਕ੍ਰਿਪਾ ਕਰਹਿ ਮੇਰੇ ਪਿਆਰੇ ਸੋਈ ਤੁਝੈ ਪਛਾਣੈ ॥੧॥
ਤੇਰਿਆ ਭਗਤਾ ਕਉ ਬਲਿਹਾਰਾ ॥ ਥਾਨੁ ਸੁਹਾਵਾ ਸਦਾ ਪ੍ਰਭ ਤੇਰਾ ਰੰਗ ਤੇਰੇ ਆਪਾਰਾ ॥੧॥ ਰਹਾਉ ॥
ਤੇਰੀ ਸੇਵਾ ਤੁਝ ਤੇ ਹੋਵੈ ਅਉਰੁ ਨ ਦੂਜਾ ਕਰਤਾ ॥
ਭਗਤੁ ਤੇਰਾ ਸੋਈ ਤੁਧੁ ਭਾਵੈ ਜਿਸ ਨੋ ਤੂ ਰੰਗੁ ਧਰਤਾ ॥੨॥
ਤੂ ਵਡ ਦਾਤਾ ਤੂ ਵਡ ਦਾਨਾ ਅਉਰੁ ਨਹੀ ਕੋ ਦੂਜਾ ॥
ਤੂ ਸਮਰਥੁ ਸੁਆਮੀ ਮੇਰਾ ਹਉ ਕਿਆ ਜਾਣਾ ਤੇਰੀ ਪੂਜਾ ॥੩॥
ਤੇਰਾ ਮਹਲੁ ਅਗੋਚਰੁ ਮੇਰੇ ਪਿਆਰੇ ਬਿਖਮੁ ਤੇਰਾ ਹੈ ਭਾਣਾ ॥
ਕਹੁ ਨਾਨਕ ਢਹਿ ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥੪॥੨॥੨੦॥"
(ਬਸੰਤੁ ਮਹਲਾ ੫ ਹਿੰਡੋਲ ॥)  1185-1186