27 02 2017

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 1001

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

******

 

 

Sunrise : 06:56 AM

Sunset : 06:22 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |

ਇਹ 04:31 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਘਟ ਅਵਘਟ ਡੂਗਰ ਘਣਾ ਇਕੁ ਨਿਰਗੁਣੁ ਬੈਲੁ ਹਮਾਰ ॥
ਰਮਈਏ ਸਿਉ ਇਕ ਬੇਨਤੀ ਮੇਰੀ ਪੂੰਜੀ ਰਾਖੁ ਮੁਰਾਰਿ ॥੧॥
ਕੋ ਬਨਜਾਰੋ ਰਾਮ ਕੋ ਮੇਰਾ ਟਾਂਡਾ ਲਾਦਿਆ ਜਾਇ ਰੇ ॥੧॥
ਹਉ ਬਨਜਾਰੋ ਰਾਮ ਕੋ ਸਹਜ ਕਰਉ ਬ੍ਹਾਪਾਰੁ ॥
ਮੈ ਰਾਮ ਨਾਮ ਧਨੁ ਲਾਦਿਆ ਬਿਖੁ ਲਾਦੀ ਸੰਸਾਰਿ ॥੨॥
ਉਰਵਾਰ ਪਾਰ ਕੇ ਦਾਨੀਆ ਲਿਖਿ ਲੇਹੁ ਆਲ ਪਤਾਲੁ ॥
ਮੋਹਿ ਜਮ ਡੰਡੁ ਨ ਲਾਗਈ ਤਜੀਲੇ ਸਰਬ ਜੰਜਾਲ ॥੩॥
ਜੈਸਾ ਰੰਗੁ ਕਸੁੰਭ ਕਾ ਤੈਸਾ ਇਹੁ ਸੰਸਾਰੁ ॥
ਮੇਰੇ ਰਮਈਏ ਰੰਗੁ ਮਜੀਠ ਕਾ ਕਹੁ ਰਵਿਦਾਸ ਚਮਾਰ ॥੪॥"

 

ਤੇ

 

"ਰਾਖਿ ਲੇਹੁ ਹਮ ਤੇ ਬਿਗਰੀ ॥
ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥
ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥
ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥
ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥
ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥"
(ਬਿਲਾਵਲੁ ॥ ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ)

 

ਤੇ

 

"ਬਿਰਥਾ ਕਹਉ ਕਉਨ ਸਿਉ ਮਨ ਕੀ
ਲੋਭਿ ਗ੍ਰਸਿਓ ਦਸ ਹੂ ਦਿਸ ਧਾਵਤ ਆਸਾ ਲਾਗਿਓ ਧਨ ਕੀ ॥੧॥ ਰਹਾਉ ॥
ਸੁਖ ਕੈ ਹੇਤਿ ਬਹੁਤੁ ਦੁਖੁ ਪਾਵਤ ਸੇਵ ਕਰਤ ਜਨ ਜਨ ਕੀ ॥
ਦੁਆਰਹਿ ਦੁਆਰਿ ਸੁਆਨ ਜਿਉ ਡੋਲਤ ਨਹ ਸੁਧ ਰਾਮ ਭਜਨ ਕੀ ॥੧॥
ਮਾਨਸ ਜਨਮ ਅਕਾਰਥ ਖੋਵਤ ਲਾਜ ਨ ਲੋਕ ਹਸਨ ਕੀ ॥
ਨਾਨਕ ਹਰਿ ਜਸੁ ਕਿਉ ਨਹੀ ਗਾਵਤ ਕੁਮਤਿ ਬਿਨਾਸੈ ਤਨ ਕੀ ॥੨॥੧॥੨੩੩॥"
(ਰਾਗੁ ਆਸਾ ਮਹਲਾ ੯ ॥) (411-4)

 

ਤੇ

 

"ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ਬਾਵਲਿ ਹੋਈ ਸੋ ਸਹੁ ਲੋਰਉ ॥
ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥
ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥
ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥
ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥
ਵਿਧਣ ਖੂਹੀ ਮੁੰਧ ਇਕੇਲੀ ॥ ਨਾ ਕੋ ਸਾਥੀ ਨਾ ਕੋ ਬੇਲੀ ॥
ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥ ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥
ਵਾਟ ਹਮਾਰੀ ਖਰੀ ਉਡੀਣੀ ॥ ਖੰਨਿਅਹੁ ਤਿਖੀ ਬਹੁਤੁ ਪਿਈਣੀ ॥
ਉਸੁ ਊਪਰਿ ਹੈ ਮਾਰਗੁ ਮੇਰਾ ॥ ਸੇਖ ਫਰੀਦਾ ਪੰਥੁ ਸਮ੍ਹ੍ਹਾਰਿ ਸਵੇਰਾ ॥੪॥੧॥"
(ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥) 794

 

ਤੇ

 

"ਬਹੁਤੀਂ ਘਰੀਂ ਪਰਾਹੁਣਾ ਜਿਉ ਰਹੰਦਾ ਭੁਖਾ॥ (34-19-1)
 ਸਾਂਝਾ ਬਬੁ ਨ ਰੋਈਐ ਚਿਤਿ ਚਿੰਤ ਨ ਚੁਖਾ॥ (34-19-2)
 ਬਹਲੀ ਡੂਮੀ ਢਢਿ ਜਿਉ ਓਹੁ ਕਿਸੈ ਨ ਧੁਖਾ॥ (34-19-3)
 ਵਣਿ ਵਣਿ ਕਾਉਂ ਨ ਸੋਹਈ ਕਿਉਂ ਮਾਣੈ ਸੁਖਾ॥ (34-19-4)
 ਜਿਉ ਬਹੁ ਮਿਤੀ ਵੇਸੁਆ ਤਨਿ ਵੇਦਨਿ ਦੁਖਾ॥ (34-19-5)
 ਵਿਣੁ ਗੁਰ ਪੂਜਨਿ ਹੋਰਨਾ ਬਰਨੇ ਬੇਮੁਖਾ ॥੧੯॥ (34-19-6)"

 

ਤੇ

 

"ਕਹਾ ਭੂਲਿਓ ਰੇ ਝੂਠੇ ਲੋਭ ਲਾਗ ॥
ਕਛੁ ਬਿਗਰਿਓ ਨਾਹਿਨ ਅਜਹੁ ਜਾਗ ॥੧॥ ਰਹਾਉ ॥
ਸਮ ਸੁਪਨੈ ਕੈ ਇਹੁ ਜਗੁ ਜਾਨੁ ॥
ਬਿਨਸੈ ਛਿਨ ਮੈ ਸਾਚੀ ਮਾਨੁ ॥੧॥
ਸੰਗਿ ਤੇਰੈ ਹਰਿ ਬਸਤ ਨੀਤ ॥
ਨਿਸ ਬਾਸੁਰ ਭਜੁ ਤਾਹਿ ਮੀਤ ॥੨॥
ਬਾਰ ਅੰਤ ਕੀ ਹੋਇ ਸਹਾਇ ॥
ਕਹੁ ਨਾਨਕ ਗੁਨ ਤਾ ਕੇ ਗਾਇ ॥੩॥੫॥"
ਬਸੰਤੁ ਮਹਲਾ ੯ ॥