25 03 2017

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 1010

 

******

 

Sunrise : 06:24 AM

Sunset : 06:41 PM

Today Asa Di vaar was sung by Harvinder Singh, Ishar Singh, Gian Singh & others.

ਇਹ 04:37 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ
ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ ॥੪੦॥"
(ਸਲੋਕ ਮਹਲਾ ੯ )

 

 

ਤੇ

 

"ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥
ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥
ਗੁਰ ਤਾਰਿ ਤਾਰਣਹਾਰਿਆ ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥੧॥ ਰਹਾਉ ॥
ਸਿਧ ਸਾਧਿਕ ਜੋਗੀ ਅਰੁ ਜੰਗਮ ਏਕੁ ਸਿਧੁ ਜਿਨੀ ਧਿਆਇਆ ॥
ਪਰਸਤ ਪੈਰ ਸਿਝਤ ਤੇ ਸੁਆਮੀ ਅਖਰੁ ਜਿਨ ਕਉ ਆਇਆ ॥੨॥
ਜਪ ਤਪ ਸੰਜਮ ਕਰਮ ਨ ਜਾਨਾ ਨਾਮੁ ਜਪੀ ਪ੍ਰਭ ਤੇਰਾ ॥
ਗੁਰੁ ਪਰਮੇਸਰੁ ਨਾਨਕ ਭੇਟਿਓ ਸਾਚੈ ਸਬਦਿ ਨਿਬੇਰਾ ॥੩॥੬॥"
(ਰਾਮਕਲੀ ਮਹਲਾ ੧ ॥) 878-1

 

 

 

ਤੇ

 

"ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾ ਰਸੁ ਪੀਓ ॥
ਬਿਨੁ ਰਸ ਚਾਖੇ ਬੁਡਿ ਗਈ ਸਗਲੀ ਸੁਖੀ ਨ ਹੋਵਤ ਜੀਓ ॥
ਮਾਨੁ ਮਹਤੁ ਨ ਸਕਤਿ ਹੀ ਕਾਈ ਸਾਧਾ ਦਾਸੀ ਥੀਓ ॥
ਨਾਨਕ ਸੇ ਦਰਿ ਸੋਭਾਵੰਤੇ ਜੋ ਪ੍ਰਭਿ ਅਪੁਨੈ ਕੀਓ ॥੧॥"
(ਬਿਲਾਵਲੁ ਮਹਲਾ ੫ ॥)

 

 

ਤੇ 

 

ਸੁਨ ਪਾਈ ਬ੍ਰਿਜ ਬਾਲਾ ਮੋਹਨ ਆਏ ਹੈ ਕੁਰਖੇਤ ॥
ਦਰਸ਼ਨ ਦੇਖ ਸਭੈ ਦੁਖ ਬਿਸਰੇ ਬੇਦ ਕਹਤ ਜਿਹ ਨੇਤ ॥
ਤਨ ਮਨ ਅਟਕਿਯੋ ਚਰਨ ਕਵਲ ਸੌ ਧਨ ਨਿਵਛਾਵਰ ਦੇਤ ॥
ਕ੍ਰਿਸ਼ਨ ਇਕਾਂਤ ਕੀਯੋ ਤਿਹ ਹੀ ਛਿਨ ਕਹਯੋ ਗਿਆਨ ਸਿਖ ਲੇਹੁ ॥
ਮਿਲ ਬਿਛੁਰਨ ਦੋਊ ਇਹ ਜਗ ਮੈ ਮਿਥਿਆ ਤਨੁ ਅਸਨੇਹੁ ॥੨੪੨੬॥
(ਧਨਾਸਰੀ ॥)

 

 

 

ਤੇ 

 

 

 

"ਕਰਵਤੁ ਭਲਾ ਨ ਕਰਵਟ ਤੇਰੀ ॥ ਲਾਗੁ ਗਲੇ ਸੁਨੁ ਬਿਨਤੀ ਮੇਰੀ ॥੧॥
ਹਉ ਵਾਰੀ ਮੁਖੁ ਫੇਰਿ ਪਿਆਰੇ ॥ ਕਰਵਟੁ ਦੇ ਮੋ ਕਉ ਕਾਹੇ ਕਉ ਮਾਰੇ ॥੧॥
ਜਉ ਤਨੁ ਚੀਰਹਿ ਅੰਗੁ ਨ ਮੋਰਉ ॥ ਪਿੰਡੁ ਪਰੈ ਤਉ ਪ੍ਰੀਤਿ ਨ ਤੋਰਉ ॥੨॥
ਹਮ ਤੁਮ ਬੀਚੁ ਭਇਓ ਨਹੀ ਕੋਈ ॥ ਤੁਮਹਿ ਸੁ ਕੰਤ ਨਾਰਿ ਹਮ ਸੋਈ ॥੩॥
ਕਹਤੁ ਕਬੀਰੁ ਸੁਨਹੁ ਰੇ ਲੋਈ ॥ ਅਬ ਤੁਮਰੀ ਪਰਤੀਤਿ ਨ ਹੋਈ ॥੪॥"
(ਆਸਾ ॥)(ਭਗਤ ਕਬੀਰ ਜੀਉ ਕੀ ਬਾਣੀ )