15 06 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

ਪਵਿਤ੍ਰ ਉਪ੍ਦੇਸ਼

******

 

 

Daily Diary

 

 

 

14.06.2013

 

 

 

ਮਿਤੀ ੧੪-੬-੨੦੧੩ ਮੁਤਾਬਿਕ ੧ ਹਾੜ੍ਹ ੨੦੭੦ ਦਿਨ ਵੀਰਵਾਰ ਸ੍ਰੀ ਸਤਿਗੁਰੂ ਉਦੈ ਸਿੰਘ ਜੀ ਨੇ ਹਰੀ ਮੰਦਰ ਵਿੱਚ ਆਸਾ ਦੀ ਵਾਰ ਦੇ ਕੀਰਤਨ ਸਮੇਂ ਦਰਸ਼ਨ ਦੇਣ ਦੀ ਕ੍ਰਿਪਾ ਕੀਤੀ।  ਅੱਜ ਸ੍ਰੀ ਭੈਣੀ ਸਾਹਿਬ ਹੀ ਰਹਿ ਕੇ ਬਾਹਰੋਂ ਆਈ ਸਾਧ ਸੰਗਤ ਦੀਆਂ ਅਰਜ਼ ਬੇਨਤੀਆਂ ਸੁਣੀਆਂ।  ਦੁਪਿਹਰ ਦੇ ਨਾਮ ਸਿਮਰਨ ਸਮੇਂ ਹਰੀ ਮੰਦਰ ਵਿੱਚ ੨ ਤੋਂ ੩ ਵਜੇ ਗੁਰਮੀਤ ਸਿੰਘ ਦਰੋਗਾ ਮੁਠੱਡਾ ਜੋ ਕੇ ਕਾਫੀ ਲੰਬਾਂ ਸਮਾਂ ਗੁਰੂ ਘਰ ਦਾ ਉਘਰਾਈਆ ਰਿਹਾ ਉਸ ਨਮਿਤ ਭੋਗ ਪਿਆ।  ਅੱਜ ਉਚੇਚੇ ਤੌਰ ਤੇ ਸਿੱਖ ਜਗਤ ਦੇ ਨਾਮਵਰ ਰਾਗੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਬੀਰ ਸਿੰਘ ਜੀ ਸ੍ਰੀ ਸਤਿਗੁਰੂ ਜੀ ਦੇ ਦਰਸ਼ਨ ਕਰਨ ਸ੍ਰੀ ਭੈਣੀ ਸਾਹਿਬ ਆਏ।  ਭਾਈ ਬਲਬੀਰ ਸਿੰਘ ਜੀ ਨੇ ਸ੍ਰੀ ਸਤਿਗੁਰੂ ਜੀ ਦੀ ਹਜ਼ੂਰੀ ਵਿੱਚ ਕੀਰਤਨ ਕੀਤਾ ਅਤੇ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੀਆਂ ਬਖਸ਼ਿਸਾਂ ਦਾ ਉਚੇਚਾ ਵਰਣਨ ਕੀਤਾ।  ਸ੍ਰੀ ਸਤਿਗੁਰੂ ਉਦੈ ਸਿੰਘ ਜੀ ਨੇ ਭਾਈ ਬਲਬੀਰ ਸਿੰਘ ਰਾਗੀ ਨੂੰ ਸਿਰੋਪਾ ਅਤੇ ਸਨਮਾਨ ਦੇ ਕੇ ਨਿਵਾਜਿਆ।

 

 

 

 

 

******

 

 

 

"ਸ੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥ"

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 20

 ******

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 ******

 

Sunrise :  05:23 AM

Sunset  :  07:31 PM

 

Today Asa Di Vaar was sung  by  Havinder Singh & others.

 

ਇਹ 03:29 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਇਕ ਘੜੀ ਦਿਨਸੁ ਮੋ ਕਉ ਬਹੁਤੁ ਦਿਹਾਰੇ ॥
ਮਨੁ ਨ ਰਹੈ ਕੈਸੇ ਮਿਲਉ ਪਿਆਰੇ ॥੧॥ ਇਕੁ ਪਲੁ ਦਿਨਸੁ ਮੋ ਕਉ ਕਬਹੁ ਨ ਬਿਹਾਵੈ ॥
ਦਰਸਨ ਕੀ ਮਨਿ ਆਸ ਘਨੇਰੀ ਕੋਈ ਐਸਾ ਸੰਤੁ ਮੋ ਕਉ ਪਿਰਹਿ ਮਿਲਾਵੈ ॥੧॥ ਰਹਾਉ ॥
ਚਾਰਿ ਪਹਰ ਚਹੁ ਜੁਗਹ ਸਮਾਨੇ ॥ ਰੈਣਿ ਭਈ ਤਬ ਅੰਤੁ ਨ ਜਾਨੇ ॥੨॥
ਪੰਚ ਦੂਤ ਮਿਲਿ ਪਿਰਹੁ ਵਿਛੋੜੀ ॥ ਭ੍ਰਮਿ ਭ੍ਰਮਿ ਰੋਵੈ ਹਾਥ ਪਛੋੜੀ ॥੩॥
ਜਨ ਨਾਨਕ ਕਉ ਹਰਿ ਦਰਸੁ ਦਿਖਾਇਆ ॥ ਆਤਮੁ ਚੀਨ੍ਹ੍ਹਿ ਪਰਮ ਸੁਖੁ ਪਾਇਆ ॥੪॥੧੫॥"
(ਆਸਾ ਮਹਲਾ ੫ ॥) 374-375

 

ਤੇ

 

"ਤੇਰੈ ਕਾਜਿ ਨ ਗ੍ਰਿਹੁ ਰਾਜੁ ਮਾਲੁ ॥ ਤੇਰੈ ਕਾਜਿ ਨ ਬਿਖੈ ਜੰਜਾਲੁ ॥
ਇਸਟ ਮੀਤ ਜਾਣੁ ਸਭ ਛਲੈ ॥ ਹਰਿ ਹਰਿ ਨਾਮੁ ਸੰਗਿ ਤੇਰੈ ਚਲੈ ॥੧॥
ਰਾਮ ਨਾਮ ਗੁਣ ਗਾਇ ਲੇ ਮੀਤਾ ਹਰਿ ਸਿਮਰਤ ਤੇਰੀ ਲਾਜ ਰਹੈ ॥
ਹਰਿ ਸਿਮਰਤ ਜਮੁ ਕਛੁ ਨ ਕਹੈ ॥੧॥ ਰਹਾਉ ॥
ਬਿਨੁ ਹਰਿ ਸਗਲ ਨਿਰਾਰਥ ਕਾਮ ॥ ਸੁਇਨਾ ਰੁਪਾ ਮਾਟੀ ਦਾਮ ॥
ਗੁਰ ਕਾ ਸਬਦੁ ਜਾਪਿ ਮਨ ਸੁਖਾ ॥ ਈਹਾ ਊਹਾ ਤੇਰੋ ਊਜਲ ਮੁਖਾ ॥੨॥
ਕਰਿ ਕਰਿ ਥਾਕੇ ਵਡੇ ਵਡੇਰੇ ॥ ਕਿਨ ਹੀ ਨ ਕੀਏ ਕਾਜ ਮਾਇਆ ਪੂਰੇ ॥
ਹਰਿ ਹਰਿ ਨਾਮੁ ਜਪੈ ਜਨੁ ਕੋਇ ॥ ਤਾ ਕੀ ਆਸਾ ਪੂਰਨ ਹੋਇ ॥੩॥
ਹਰਿ ਭਗਤਨ ਕੋ ਨਾਮੁ ਅਧਾਰੁ ॥ ਸੰਤੀ ਜੀਤਾ ਜਨਮੁ ਅਪਾਰੁ ॥ 
ਹਰਿ ਸੰਤੁ ਕਰੇ ਸੋਈ ਪਰਵਾਣੁ ॥ ਨਾਨਕ ਦਾਸੁ ਤਾ ਕੈ ਕੁਰਬਾਣੁ ॥੪॥੧੧॥੨੨॥"
(ਰਾਮਕਲੀ ਮਹਲਾ ੫ ॥)

 

ਤੇ

 

"ਮਾਈ ਮੇਰੇ ਮਨ ਕੀ ਪ੍ਰੀਤਿ
ਏਹੀ ਕਰਮ ਧਰਮ ਜਪ ਏਹੀ ਰਾਮ ਨਾਮ ਨਿਰਮਲ ਹੈ ਰੀਤਿ ॥
ਪ੍ਰਾਨ ਅਧਾਰ ਜੀਵਨ ਧਨ ਮੋਰੈ ਦੇਖਨ ਕਉ ਦਰਸਨ ਪ੍ਰਭ ਨੀਤਿ ॥
ਬਾਟ ਘਾਟ ਤੋਸਾ ਸੰਗਿ ਮੋਰੈ ਮਨ ਅਪੁਨੇ ਕਉ ਮੈ ਹਰਿ ਸਖਾ ਕੀਤ ॥੧॥
ਸੰਤ ਪ੍ਰਸਾਦਿ ਭਏ ਮਨ ਨਿਰਮਲ ਕਰਿ ਕਿਰਪਾ ਅਪੁਨੇ ਕਰਿ ਲੀਤ ॥
ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ਆਦਿ ਜੁਗਾਦਿ ਭਗਤਨ ਕੇ ਮੀਤ ॥੨॥"
(ਟੋਡੀ ਮਹਲਾ ੫ )