15 10 2017

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 1087

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ : 

 

******

ਅੱਸੂ ਦਾ ਮੇਲਾ : ਜੱਪ ਪ੍ਰਯੋਗ

http://daily.sribhainisahib.com/audio/2016/sept2016/jot.JPG 

Sunrise : 06:29 AM

Sunset : 05:55 PM

 

Today Aasa Di Vaar was sung by Harbans Singh,   Satnam Singh, Sham Singh & others in the Divine Presence of His Holiness Sri Satguru Uday Singh Ji.

 

ਇਹ 04:06 ਤੇ ਸ਼ੁਰੂ ਹੋਏਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

 

"ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾ ਰਸੁ ਪੀਓ ॥
ਬਿਨੁ ਰਸ ਚਾਖੇ ਬੁਡਿ ਗਈ ਸਗਲੀ ਸੁਖੀ ਨ ਹੋਵਤ ਜੀਓ ॥
ਮਾਨੁ ਮਹਤੁ ਨ ਸਕਤਿ ਹੀ ਕਾਈ ਸਾਧਾ ਦਾਸੀ ਥੀਓ ॥
ਨਾਨਕ ਸੇ ਦਰਿ ਸੋਭਾਵੰਤੇ ਜੋ ਪ੍ਰਭਿ ਅਪੁਨੈ ਕੀਓ ॥੧॥"
(ਬਿਲਾਵਲੁ ਮਹਲਾ ੫ ॥)

 

ਤੇ

 

 

"ਨ ਭੀਜੈ ਰਾਗੀ ਨਾਦੀ ਬੇਦਿ ॥ ਨ ਭੀਜੈ ਸੁਰਤੀ ਗਿਆਨੀ ਜੋਗਿ
ਨ ਭੀਜੈ ਸੋਗੀ ਕੀਤੈ ਰੋਜਿ ॥ ਨ ਭੀਜੈ ਰੂਪਂ‍ੀ ਮਾਲਂ‍ੀ ਰੰਗਿ ॥
ਨ ਭੀਜੈ ਤੀਰਥਿ ਭਵਿਐ ਨੰਗਿ ॥ ਨ ਭੀਜੈ ਦਾਤਂ‍ੀ ਕੀਤੈ ਪੁੰਨਿ ॥
ਨ ਭੀਜੈ ਬਾਹਰਿ ਬੈਠਿਆ ਸੁੰਨਿ ॥ ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥
ਨ ਭੀਜੈ ਕੇਤੇ ਹੋਵਹਿ ਧੂੜ ॥ ਲੇਖਾ ਲਿਖੀਐ ਮਨ ਕੈ ਭਾਇ ॥
ਨਾਨਕ ਭੀਜੈ ਸਾਚੈ ਨਾਇ ॥੨॥"
(ਮਹਲਾ ੧ ॥)

 

 

ਤੇ

 

"ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ
ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥
ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥
ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥
ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥
ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥"
(ਰਾਗੁ ਸੂਹੀ ਮਹਲਾ ੫ ਛੰਤ)

 

ਤੇ

 

"ਤੇਰੀ ਕੁਦਰਤਿ ਤੂਹੈ ਜਾਣਹਿ ਅਉਰੁ ਨ ਦੂਜਾ ਜਾਣੈ ॥
ਜਿਸ ਨੋ ਕ੍ਰਿਪਾ ਕਰਹਿ ਮੇਰੇ ਪਿਆਰੇ ਸੋਈ ਤੁਝੈ ਪਛਾਣੈ ॥੧॥
ਤੇਰਿਆ ਭਗਤਾ ਕਉ ਬਲਿਹਾਰਾ ॥ ਥਾਨੁ ਸੁਹਾਵਾ ਸਦਾ ਪ੍ਰਭ ਤੇਰਾ ਰੰਗ ਤੇਰੇ ਆਪਾਰਾ ॥੧॥ ਰਹਾਉ ॥
ਤੇਰੀ ਸੇਵਾ ਤੁਝ ਤੇ ਹੋਵੈ ਅਉਰੁ ਨ ਦੂਜਾ ਕਰਤਾ ॥
ਭਗਤੁ ਤੇਰਾ ਸੋਈ ਤੁਧੁ ਭਾਵੈ ਜਿਸ ਨੋ ਤੂ ਰੰਗੁ ਧਰਤਾ ॥੨॥
ਤੂ ਵਡ ਦਾਤਾ ਤੂ ਵਡ ਦਾਨਾ ਅਉਰੁ ਨਹੀ ਕੋ ਦੂਜਾ ॥
ਤੂ ਸਮਰਥੁ ਸੁਆਮੀ ਮੇਰਾ ਹਉ ਕਿਆ ਜਾਣਾ ਤੇਰੀ ਪੂਜਾ ॥੩॥
ਤੇਰਾ ਮਹਲੁ ਅਗੋਚਰੁ ਮੇਰੇ ਪਿਆਰੇ ਬਿਖਮੁ ਤੇਰਾ ਹੈ ਭਾਣਾ ॥
ਕਹੁ ਨਾਨਕ ਢਹਿ ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥੪॥੨॥੨੦॥"
(ਬਸੰਤੁ ਮਹਲਾ ੫ ਹਿੰਡੋਲ ॥)  1185-1186

 

ਤੇ

 

"ਜੋਬਨ ਜਾਂਦੇ ਨਾ ਡਰਾਂ ਜੇ ਸਹ ਪ੍ਰੀਤਿ ਨ ਜਾਇ ॥
ਫਰੀਦਾ ਕਿਤਂ‍ੀ ਜੋਬਨ ਪ੍ਰੀਤਿ ਬਿਨੁ ਸੁਕਿ ਗਏ ਕੁਮਲਾਇ ॥੩੪॥"
(ਸਲੋਕ ਸੇਖ ਫਰੀਦ ਕੇ ) 1379