17 12 2017

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ : 1112

 

******

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :


 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :


*******

 

Sunrise : 07:18 AM

Sunset : 05:27 PM

Today Asa Di Vaar was sung by Harbans Singh Ghulla Ji, Sukhvinder Singh Pinky, Rattan Singh & others.

ਇਹ 04:28 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਬਾਪਾਰਿ ਗੋਵਿੰਦ ਨਾਏ ॥
ਸਾਧ ਸੰਤ ਮਨਾਏ ਪ੍ਰਿਅ ਪਾਏ ਗੁਨ ਗਾਏ ਪੰਚ ਨਾਦ ਤੂਰ ਬਜਾਏ
॥੧॥ ਰਹਾਉ ॥
ਕਿਰਪਾ ਪਾਏ ਸਹਜਾਏ ਦਰਸਾਏ ਅਬ ਰਾਤਿਆ ਗੋਵਿੰਦ ਸਿਉ ॥
ਸੰਤ ਸੇਵਿ ਪ੍ਰੀਤਿ ਨਾਥ ਰੰਗੁ ਲਾਲਨ ਲਾਏ ॥੧॥
ਗੁਰ ਗਿਆਨੁ ਮਨਿ ਦ੍ਰਿੜਾਏ ਰਹਸਾਏ ਨਹੀ ਆਏ ਸਹਜਾਏ ਮਨਿ ਨਿਧਾਨੁ ਪਾਏ ॥
ਸਭ ਤਜੀ ਮਨੈ ਕੀ ਕਾਮ ਕਰਾ ॥
ਚਿਰੁ ਚਿਰੁ ਚਿਰੁ ਚਿਰੁ ਭਇਆ ਮਨਿ ਬਹੁਤੁ ਪਿਆਸ ਲਾਗੀ ॥
ਹਰਿ ਦਰਸਨੋ ਦਿਖਾਵਹੁ ਮੋਹਿ ਤੁਮ ਬਤਾਵਹੁ ॥
ਨਾਨਕ ਦੀਨ ਸਰਣਿ ਆਏ ਗਲਿ ਲਾਏ ॥੨॥੨॥ ੧੫੩॥"
(ਆਸਾ ਮਹਲਾ ੫ ॥) 408-11

 

ਤੇ

 

"ਘਰ ਮਹਿ ਠਾਕੁਰੁ ਨਦਰਿ ਨ ਆਵੈ ॥ ਗਲ ਮਹਿ ਪਾਹਣੁ ਲੈ ਲਟਕਾਵੈ ॥੧॥
ਭਰਮੇ ਭੂਲਾ ਸਾਕਤੁ ਫਿਰਤਾ ॥ ਨੀਰੁ ਬਿਰੋਲੈ ਖਪਿ ਖਪਿ ਮਰਤਾ ॥੧॥
ਜਿਸੁ ਪਾਹਣ ਕਉ ਠਾਕੁਰੁ ਕਹਤਾ ॥ ਓਹੁ ਪਾਹਣੁ ਲੈ ਉਸ ਕਉ ਡੁਬਤਾ ॥੨॥
ਗੁਨਹਗਾਰ ਲੂਣ ਹਰਾਮੀ ॥ ਪਾਹਣ ਨਾਵ ਨ ਪਾਰਗਿਰਾਮੀ ॥੩॥
ਗੁਰ ਮਿਲਿ ਨਾਨਕ ਠਾਕੁਰੁ ਜਾਤਾ ॥ ਜਲਿ ਥਲਿ ਮਹੀਅਲਿ ਪੂਰਨ ਬਿਧਾਤਾ ॥੪॥"

 

ਤੇ

 

"ਕਬੀਰ ਸਾਰੀ ਸਿਰਜਨਹਾਰ ਕੀ ਜਾਨੈ ਨਾਹੀ ਕੋਇ
ਕੈ ਜਾਨੈ ਆਪਨ ਧਨੀ ਕੈ ਦਾਸੁ ਦੀਵਾਨੀ ਹੋਇ ॥੧੭੬॥"
(ਸਲੋਕ ਭਗਤ ਕਬੀਰ ਜੀਉ ਕੇ )

 
 

ਤੇ

 

 

"ਰੇ ਮਨ ਰਾਮ ਸਿਉ ਕਰਿ ਪ੍ਰੀਤਿ ॥
ਸ੍ਰਵਨ ਗੋਬਿੰਦ ਗੁਨੁ ਸੁਨਉ ਅਰੁ ਗਾਉ ਰਸਨਾ ਗੀਤਿ ॥੧॥ ਰਹਾਉ ॥
ਕਰਿ ਸਾਧਸੰਗਤਿ ਸਿਮਰੁ ਮਾਧੋ ਹੋਹਿ ਪਤਿਤ ਪੁਨੀਤ ॥
ਕਾਲੁ ਬਿਆਲੁ ਜਿਉ ਪਰਿਓ ਡੋਲੈ ਮੁਖੁ ਪਸਾਰੇ ਮੀਤ ॥੧॥
ਆਜੁ ਕਾਲਿ ਫੁਨਿ ਤੋਹਿ ਗ੍ਰਸਿ ਹੈ ਸਮਝਿ ਰਾਖਉ ਚੀਤਿ ॥
ਕਹੈ ਨਾਨਕੁ ਰਾਮੁ ਭਜਿ ਲੈ ਜਾਤੁ ਅਉਸਰੁ ਬੀਤ ॥੨॥੧॥"
(ਸੋਰਠਿ ਮਹਲਾ ੯ ॥)

 

ਤੇ

 

"ਅਗਮੁ ਅਨੰਤੁ ਅਨਾਦਿ ਆਦਿ ਜਿਸੁ ਕੋਇ ਨ ਜਾਣੈ
ਸਿਵ ਬਿਰੰਚਿ ਧਰਿ ਧ੍ਯ੍ਯਾਨੁ ਨਿਤਹਿ ਜਿਸੁ ਬੇਦੁ ਬਖਾਣੈ ॥
ਨਿਰੰਕਾਰੁ ਨਿਰਵੈਰੁ ਅਵਰੁ ਨਹੀ ਦੂਸਰ ਕੋਈ ॥
ਭੰਜਨ ਗੜ੍ਹਣ ਸਮਥੁ ਤਰਣ ਤਾਰਣ ਪ੍ਰਭੁ ਸੋਈ ॥
ਨਾਨਾ ਪ੍ਰਕਾਰ ਜਿਨਿ ਜਗੁ ਕੀਓ ਜਨੁ ਮਥੁਰਾ ਰਸਨਾ ਰਸੈ ॥
ਸ੍ਰੀ ਸਤਿ ਨਾਮੁ ਕਰਤਾ ਪੁਰਖੁ ਗੁਰ ਰਾਮਦਾਸ ਚਿਤਹ ਬਸੈ ॥੧॥"
(ਸਵਈਏ ਮਹਲੇ ਚਉਥੇ ਕੇ ੪ )

 

ਤੇ

 

 

"ਮਨ ਮੇਰੇ ਹਰਿ ਕੇ ਚਰਨ ਰਵੀਜੈ ॥
ਦਰਸ ਪਿਆਸ ਮੇਰੋ ਮਨੁ ਮੋਹਿਓ ਹਰਿ ਪੰਖ ਲਗਾਇ ਮਿਲੀਜੈ ॥੧॥ ਰਹਾਉ ॥
ਖੋਜਤ ਖੋਜਤ ਮਾਰਗੁ ਪਾਇਓ ਸਾਧੂ ਸੇਵ ਕਰੀਜੈ ॥
ਧਾਰਿ ਅਨੁਗ੍ਰਹੁ ਸੁਆਮੀ ਮੇਰੇ ਨਾਮੁ ਮਹਾ ਰਸੁ ਪੀਜੈ ॥੧॥
ਤ੍ਰਾਹਿ ਤ੍ਰਾਹਿ ਕਰਿ ਸਰਨੀ ਆਏ ਜਲਤਉ ਕਿਰਪਾ ਕੀਜੈ ॥
ਕਰੁ ਗਹਿ ਲੇਹੁ ਦਾਸ ਅਪੁਨੇ ਕਉ ਨਾਨਕ ਅਪੁਨੋ ਕੀਜੈ ॥੨॥੧੩॥੧੭॥"
ਮਲਾਰ ਮਹਲਾ ੫ ॥