20 08 2018

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

 

Sunrise : 05:55 AM

Sunset : 07:04 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |

ਇਹ 03:59 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

 

"ਪਉਣੁ ਉਪਾਇ ਧਰੀ ਸਭ ਧਰਤੀ ਜਲ ਅਗਨੀ ਕਾ ਬੰਧੁ ਕੀਆ ॥
ਅੰਧੁਲੈ ਦਹਸਿਰਿ ਮੂੰਡੁ ਕਟਾਇਆ ਰਾਵਣੁ ਮਾਰਿ ਕਿਆ ਵਡਾ ਭਇਆ ॥੧॥
ਕਿਆ ਉਪਮਾ ਤੇਰੀ ਆਖੀ ਜਾਇ ॥
ਤੂੰ ਸਰਬੇ ਪੂਰਿ ਰਹਿਆ ਲਿਵ ਲਾਇ ॥੧॥ ਰਹਾਉ ॥
ਜੀਅ ਉਪਾਇ ਜੁਗਤਿ ਹਥਿ ਕੀਨੀ ਕਾਲੀ ਨਥਿ ਕਿਆ ਵਡਾ ਭਇਆ ॥
ਕਿਸੁ ਤੂੰ ਪੁਰਖੁ ਜੋਰੂ ਕਉਣ ਕਹੀਐ ਸਰਬ ਨਿਰੰਤਰਿ ਰਵਿ ਰਹਿਆ ॥੨॥
ਨਾਲਿ ਕੁਟੰਬੁ ਸਾਥਿ ਵਰਦਾਤਾ ਬ੍ਰਹਮਾ ਭਾਲਣ ਸ੍ਰਿਸਟਿ ਗਇਆ ॥
ਆਗੈ ਅੰਤੁ ਨ ਪਾਇਓ ਤਾ ਕਾ ਕੰਸੁ ਛੇਦਿ ਕਿਆ ਵਡਾ ਭਇਆ ॥੩॥
ਰਤਨ ਉਪਾਇ ਧਰੇ ਖੀਰੁ ਮਥਿਆ ਹੋਰਿ ਭਖਲਾਏ ਜਿ ਅਸੀ ਕੀਆ ॥
ਕਹੈ ਨਾਨਕੁ ਛਪੈ ਕਿਉ ਛਪਿਆ ਏਕੀ ਏਕੀ ਵੰਡਿ ਦੀਆ ॥੪॥੭॥"
(ਆਸਾ ਮਹਲਾ ੧ ॥)

 

 

ਤੇ

 

ਕਾਲਬੂਤ ਕੀ ਹਸਤਨੀ ਮਨ ਬਉਰਾ ਰੇ ਚਲਤੁ ਰਚਿਓ ਜਗਦੀਸ ॥
ਕਾਮ ਸੁਆਇ ਗਜ ਬਸਿ ਪਰੇ ਮਨ ਬਉਰਾ ਰੇ ਅੰਕਸੁ ਸਹਿਓ ਸੀਸ ॥੧॥
ਬਿਖੈ ਬਾਚੁ ਹਰਿ ਰਾਚੁ ਸਮਝੁ ਮਨ ਬਉਰਾ ਰੇ ॥
ਨਿਰਭੈ ਹੋਇ ਨ ਹਰਿ ਭਜੇ ਮਨ ਬਉਰਾ ਰੇ ਗਹਿਓ ਨ ਰਾਮ ਜਹਾਜੁ ॥੧॥ ਰਹਾਉ ॥
ਮਰਕਟ ਮੁਸਟੀ ਅਨਾਜ ਕੀ ਮਨ ਬਉਰਾ ਰੇ ਲੀਨੀ ਹਾਥੁ ਪਸਾਰਿ ॥
ਛੂਟਨ ਕੋ ਸਹਸਾ ਪਰਿਆ ਮਨ ਬਉਰਾ ਰੇ ਨਾਚਿਓ ਘਰ ਘਰ ਬਾਰਿ ॥੨॥
ਜਿਉ ਨਲਨੀ ਸੂਅਟਾ ਗਹਿਓ ਮਨ ਬਉਰਾ ਰੇ ਮਾਯਾ ਇਹੁ ਬਿਉਹਾਰੁ ॥
ਜੈਸਾ ਰੰਗੁ ਕਸੁੰਭ ਕਾ ਮਨ ਬਉਰਾ ਰੇ ਤਿਉ ਪਸਰਿਓ ਪਾਸਾਰੁ ॥੩॥
ਨਾਵਨ ਕਉ ਤੀਰਥ ਘਨੇ ਮਨ ਬਉਰਾ ਰੇ ਪੂਜਨ ਕਉ ਬਹੁ ਦੇਵ ॥
ਕਹੁ ਕਬੀਰ ਛੂਟਨੁ ਨਹੀ ਮਨ ਬਉਰਾ ਰੇ ਛੂਟਨੁ ਹਰਿ ਕੀ ਸੇਵ ॥੪॥੧॥੬॥੫੭॥

 

 

ਤੇ

 

"ਮੋਹਨੀ ਮੋਹਿ ਲੀਏ ਤ੍ਰੈ ਗੁਨੀਆ ॥ ਲੋਭਿ ਵਿਆਪੀ ਝੂਠੀ ਦੁਨੀਆ
ਮੇਰੀ ਮੇਰੀ ਕਰਿ ਕੈ ਸੰਚੀ ਅੰਤ ਕੀ ਬਾਰ ਸਗਲ ਲੇ ਛਲੀਆ ॥੧॥
ਨਿਰਭਉ ਨਿਰੰਕਾਰੁ ਦਇਅਲੀਆ ॥ ਜੀਅ ਜੰਤ ਸਗਲੇ ਪ੍ਰਤਿਪਲੀਆ ॥੧॥ ਰਹਾਉ ॥
ਏਕੈ ਸ੍ਰਮੁ ਕਰਿ ਗਾਡੀ ਗਡਹੈ ॥ ਏਕਹਿ ਸੁਪਨੈ ਦਾਮੁ ਨ ਛਡਹੈ ॥
ਰਾਜੁ ਕਮਾਇ ਕਰੀ ਜਿਨਿ ਥੈਲੀ ਤਾ ਕੈ ਸੰਗਿ ਨ ਚੰਚਲਿ ਚਲੀਆ ॥੨॥
ਏਕਹਿ ਪ੍ਰਾਣ ਪਿੰਡ ਤੇ ਪਿਆਰੀ ॥ ਏਕ ਸੰਚੀ ਤਜਿ ਬਾਪ ਮਹਤਾਰੀ ॥
ਸੁਤ ਮੀਤ ਭ੍ਰਾਤ ਤੇ ਗੁਹਜੀ ਤਾ ਕੈ ਨਿਕਟਿ ਨ ਹੋਈ ਖਲੀਆ ॥੩॥
ਹੋਇ ਅਉਧੂਤ ਬੈਠੇ ਲਾਇ ਤਾਰੀ ॥ ਜੋਗੀ ਜਤੀ ਪੰਡਿਤ ਬੀਚਾਰੀ ॥
ਗ੍ਰਿਹਿ ਮੜੀ ਮਸਾਣੀ ਬਨ ਮਹਿ ਬਸਤੇ ਊਠਿ ਤਿਨਾ ਕੈ ਲਾਗੀ ਪਲੀਆ ॥੪॥
ਕਾਟੇ ਬੰਧਨ ਠਾਕੁਰਿ ਜਾ ਕੇ ॥ ਹਰਿ ਹਰਿ ਨਾਮੁ ਬਸਿਓ ਜੀਅ ਤਾ ਕੈ
ਸਾਧਸੰਗਿ ਭਏ ਜਨ ਮੁਕਤੇ ਗਤਿ ਪਾਈ ਨਾਨਕ ਨਦਰਿ ਨਿਹਲੀਆ ॥੫॥੨॥੧੮॥"
(ਮਾਰੂ ਮਹਲਾ ੫ ॥)

 

ਤੇ

 

"ਹੈ ਕੋਈ ਐਸਾ ਹਉਮੈ ਤੋਰੈ ॥
ਇਸੁ ਮੀਠੀ ਤੇ ਇਹੁ ਮਨੁ ਹੋਰੈ ॥੧॥ ਰਹਾਉ ॥
ਅਗਿਆਨੀ ਮਾਨੁਖੁ ਭਇਆ ਜੋ ਨਾਹੀ ਸੋ ਲੋਰੈ ॥
ਰੈਣਿ ਅੰਧਾਰੀ ਕਾਰੀਆ ਕਵਨ ਜੁਗਤਿ ਜਿਤੁ ਭੋਰੈ ॥੧॥
ਭ੍ਰਮਤੋ ਭ੍ਰਮਤੋ ਹਾਰਿਆ ਅਨਿਕ ਬਿਧੀ ਕਰਿ ਟੋਰੈ ॥
ਕਹੁ ਨਾਨਕ ਕਿਰਪਾ ਭਈ ਸਾਧਸੰਗਤਿ ਨਿਧਿ ਮੋਰੈ ॥੨॥੧੨॥੧੫੦॥"
(ਗਉੜੀ ਮਹਲਾ ੫ ॥)