02 08 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/july2013/rabbji-4.jpg

 

ਪਵਿਤ੍ਰ ਉਪ੍ਦੇਸ਼

******

 

Daily Diary

(01.08.2013)

ਅੱਜ ਮਿਤੀ ੧ ਅਗਸਤ ੨੦੧੩ ਮੁਤਾਬਿਕ ੧੭ ਸਾਵਣ ੨੦੭੦ ਬਿਕਰਮੀ ਦਿਨ ਵੀਰਵਾਰ ਸ੍ਰੀ ਸਤਿਗੁਰੂ ਉਦੈ ਸਿੰਘ ਜੀ ਨੇ
ਸ੍ਰੀ ਭੈਣੀ ਸਾਹਿਬ ਵਿਖੇ ਹਰੀ ਮੰਦਰ ਵਿੱਚ ਸਵੇਰੇ ਆਸਾ ਦੀ ਵਾਰ ਦੇ ਹੋ ਰਹੇ ਕੀਰਤਨ ਸਮੇਂ ਸਾਧ ਸੰਗਤ ਨੂੰ ਦਰਸ਼ਨ ਦੇਣ
ਦੀ ਕ੍ਰਿਪਾ ਕੀਤੀ। ਆਸਾ ਦੀ ਵਾਰ ਦਾ ਕੀਰਤਨ ਰਾਗੀ ਮੋਹਣ ਸਿੰਘ ਅਤੇ ਸਾਥੀ ਕਰ ਰਹੇ ਸਨ। ਤਕਰੀਬਨ ੧੦ ਵਜੇ ਦੇ
ਕਰੀਬ ਸ੍ਰੀ ਸਤਿਗੁਰੂ ਜੀ ਲੁਧਿਆਣਾ ਵਿਖੇ ਅਪੋਲੋ ਹਸਪਤਾਲ ਵਿੱਚ ਆਪਣੇ ਨਿੱਜੀ ਰੁਝੇਵੇਂ ਲਈ ਦਰਸ਼ਨ ਦੇਣ ਦੀ ਕ੍ਰਿਪਾ
ਕੀਤੀ। ਦੁਪਿਹਰ ਦੇ ਨਾਮ ਸਿਮਰਨ ਸਮੇਂ ਫਿਰ ਹਰੀ ਮੰਦਰ ਵਿਖੇ ਸਾਧ ਸੰਗਤ ਨੂੰ ਦਰਸ਼ਨ ਦੇ ਕੇ ਨਿਵਾਜਿਆ, ਉਪਰੰਤ
ਸ੍ਰੀ ਭੈਣੀ ਸਾਹਿਬ ਵਿਖੇ ਹੀ ਬਿਰਧਸ਼ਾਲਾ ਬਿਰਧਾਂ ਨੂੰ ਦਰਸ਼ਨ ਦੇਣ ਤੋਂ ਬਾਅਦ ਅਕਾਲ ਬੁੰਗੇ, ਰਾਮ ਮੰਦਰ ਅਤੇ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੁਆਰਾ ਸਥਾਪਤ ਅਮਰਲੋਹ ਨੂੰ ਨਮਸਕਾਰ ਕੀਤੀ। ਸ਼ਾਮ ਦੇ ਨਾਮ ਸਿਮਰਨ ਸਮੇਂ ਹਰੀ ਮੰਦਰ
ਵਿੱਚ ਜਥੇਦਾਰ ਪ੍ਰੀਤਮ ਸਿੰਘ ਦੇ ਦੀਵਾਨ ਵਿੱਚ ਦਰਸ਼ਨ ਦੇਣ ਦੀ ਕ੍ਰਿਪਾ ਕੀਤੀ ਅਤੇ ਬਾਹਰੋਂ ਆਈ ਸਾਧ ਸੰਗਤ ਦੀਆਂ
ਅਰਜ਼ ਬੇਨਤੀਆਂ ਸੁਣੀਆਂ।

 

 

"ਸ੍ਰੀ ਗੁਰ ਨਾਨਕ ਪ੍ਰਕਾਸ਼ ਗ੍ਰੰਥ"

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 67

 ******

 

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

 

Sunrise :  05:44 AM

Sunset  :  07:22 PM

 

Today Asa Di Vaar was sung by Harbans Singh Ghulla Ji & others.

 

ਇਹ 03:51 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਕਿਆ ਸੋਵਹਿ ਨਾਮੁ ਵਿਸਾਰਿ ਗਾਫਲ ਗਹਿਲਿਆ ॥
ਕਿਤਂ‍ੀ ਇਤੁ ਦਰੀਆਇ ਵੰਞਨ੍ਹ੍ਹਿ ਵਹਦਿਆ ॥੧॥
ਬੋਹਿਥੜਾ ਹਰਿ ਚਰਣ ਮਨ ਚੜਿ ਲੰਘੀਐ ॥
ਆਠ ਪਹਰ ਗੁਣ ਗਾਇ ਸਾਧੂ ਸੰਗੀਐ ॥੧॥ ਰਹਾਉ ॥
ਭੋਗਹਿ ਭੋਗ ਅਨੇਕ ਵਿਣੁ ਨਾਵੈ ਸੁੰਞਿਆ ॥
ਹਰਿ ਕੀ ਭਗਤਿ ਬਿਨਾ ਮਰਿ ਮਰਿ ਰੁੰਨਿਆ ॥੨॥
ਕਪੜ ਭੋਗ ਸੁਗੰਧ ਤਨਿ ਮਰਦਨ ਮਾਲਣਾ ॥
ਬਿਨੁ ਸਿਮਰਨ ਤਨੁ ਛਾਰੁ ਸਰਪਰ ਚਾਲਣਾ ॥੩॥
ਮਹਾ ਬਿਖਮੁ ਸੰਸਾਰੁ ਵਿਰਲੈ ਪੇਖਿਆ ॥
ਛੂਟਨੁ ਹਰਿ ਕੀ ਸਰਣਿ ਲੇਖੁ ਨਾਨਕ ਲੇਖਿਆ ॥੪॥੮॥੧੧੦॥"
(ਆਸਾ ਮਹਲਾ ੫ ॥)

 

ਤੇ



ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥
ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥
ਸਭ ਤੇਰੀ ਤੂੰ ਸਭਨੀ ਧਿਆਇਆ ॥
ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥
ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥
ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥
ਤੂੰ ਦਰੀਆਉ ਸਭ ਤੁਝ ਹੀ ਮਾਹਿ ॥
ਤੁਝ ਬਿਨੁ ਦੂਜਾ ਕੋਈ ਨਾਹਿ ॥
ਜੀਅ ਜੰਤ ਸਭਿ ਤੇਰਾ ਖੇਲੁ ॥
ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥
ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥
ਹਰਿ ਗੁਣ ਸਦ ਹੀ ਆਖਿ ਵਖਾਣੈ ॥
ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥
ਸਹਜੇ ਹੀ ਹਰਿ ਨਾਮਿ ਸਮਾਇਆ ॥੩॥
ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥
ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥
ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥
ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੨॥
ਆਸਾ ਮਹਲਾ ੪ ॥


 

 

ਤੇ

 

 

 


ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥
ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥
ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥
ਕਉਣੁ ਜਾਣੈ ਪੀਰ ਪਰਾਈ ॥
ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥
ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥
ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਹ੍ਹਾਰੀ ॥੨॥
ਸਿਖ ਮਤਿ ਸਭ ਬੁਧਿ ਤੁਮ੍ਹ੍ਹਾਰੀ ਮੰਦਿਰ ਛਾਵਾ ਤੇਰੇ ॥
ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥
ਜੀਅ ਜੰਤ ਸਭਿ ਸਰਣਿ ਤੁਮ੍ਹ੍ਹਾਰੀ ਸਰਬ ਚਿੰਤ ਤੁਧੁ ਪਾਸੇ ॥
ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥

ਬਿਲਾਵਲੁ ਮਹਲਾ ੧ ॥

 

ਤੇ

 

"ਭਗਤਵਛਲ ਸੁਨਿ ਹੋਤ ਹੋ ਨਿਰਾਸ ਰਿਦੈ
ਪਤਿਤ ਪਾਵਨ ਸੁਨਿ ਆਸਾ ਉਰਧਾਰਿ ਹੌਂ ॥
ਅੰਤਰਜਾਮੀ ਸੁਨਿ ਕੰਪਤ ਹੌ ਅੰਤਰਗਤਿ
ਦੀਨ ਕੋ ਦਇਆਲ ਸੁਨਿ ਭੈ ਭ੍ਰਮ ਟਾਰ ਹੌਂ
ਜਲਧਰ ਸੰਗਮ ਕੈ ਅਫਲ ਸੇਂਬਲ ਦ੍ਰੁਮ
ਚੰਦਨ ਸੁਗੰਧ ਸਨਬੰਧ ਮੈਲਗਾਰ ਹੌਂ ॥
ਅਪਨੀ ਕਰਨੀ ਕਰਿ ਨਰਕ ਹੂੰ ਨ ਪਾਵਉ ਠਉਰ
ਤੁਮਰੇ ਬਿਰਦੁ ਕਰਿ ਆਸਰੋ ਸਮਾਰ ਹੌਂ ॥੫੦੩॥"
ਕਬਿਤ ਸਵਈਏ ਭਾਈ ਗੁਰਦਾਸ ਜੀ