17 08 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

 

ਕਲ ਸ਼ਾਮ ਨੂੰ ਹੋਈ ਕਥਾ :

 

 

******

 

 

Sunrise : 05:53 AM

Sunset : 07:07 PM

 

Today Aasa Di Vaar was sung by Balwant Singh, Harpreet Singh Sonu, & Sham Singh

 

ਇਹ 03:52 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ 

 

"ਨਿਰਧਨ ਕਉ ਤੁਮ ਦੇਵਹੁ ਧਨਾ ॥ ਅਨਿਕ ਪਾਪ ਜਾਹਿ ਨਿਰਮਲ ਮਨਾ ॥ 
ਸਗਲ ਮਨੋਰਥ ਪੂਰਨ ਕਾਮ ॥ ਭਗਤ ਅਪੁਨੇ ਕਉ ਦੇਵਹੁ ਨਾਮ ॥੧॥ 
ਸਫਲ ਸੇਵਾ ਗੋਪਾਲ ਰਾਇ
ਕਰਨ ਕਰਾਵਨਹਾਰ ਸੁਆਮੀ ਤਾ ਤੇ ਬਿਰਥਾ ਕੋਇ ਨ ਜਾਇ ॥੧॥ ਰਹਾਉ ॥ 
ਰੋਗੀ ਕਾ ਪ੍ਰਭ ਖੰਡਹੁ ਰੋਗੁ ॥  ਦੁਖੀਏ ਕਾ ਮਿਟਾਵਹੁ ਪ੍ਰਭ ਸੋਗੁ ॥ 
ਨਿਥਾਵੇ ਕਉ ਤੁਮ੍ਹ੍ਹ ਥਾਨਿ ਬੈਠਾਵਹੁ ॥ ਦਾਸ ਅਪਨੇ ਕਉ ਭਗਤੀ ਲਾਵਹੁ ॥੨॥ 
ਨਿਮਾਣੇ ਕਉ ਪ੍ਰਭ ਦੇਤੋ ਮਾਨੁ ॥ ਮੂੜ ਮੁਗਧੁ ਹੋਇ ਚਤੁਰ ਸੁਗਿਆਨੁ ॥ 
ਸਗਲ ਭਇਆਨ ਕਾ ਭਉ ਨਸੈ ॥ ਜਨ ਅਪਨੇ ਕੈ ਹਰਿ ਮਨਿ ਬਸੈ ॥੩॥ 
ਪਾਰਬ੍ਰਹਮ ਪ੍ਰਭ ਸੂਖ ਨਿਧਾਨ ॥ ਤਤੁ ਗਿਆਨੁ ਹਰਿ ਅੰਮ੍ਰਿਤ ਨਾਮ ॥ 
ਕਰਿ ਕਿਰਪਾ ਸੰਤ ਟਹਲੈ ਲਾਏ ॥ ਨਾਨਕ ਸਾਧੂ ਸੰਗਿ ਸਮਾਏ ॥੪॥੨੩॥੩੬॥" 
(ਭੈਰਉ ਮਹਲਾ ੫ ॥)

 
 

ਤੇ

 

ਸਾਧੋ ਇਹੁ ਜਗੁ ਭਰਮ ਭੁਲਾਨਾ ॥
ਰਾਮ ਨਾਮ ਕਾ ਸਿਮਰਨੁ ਛੋਡਿਆ ਮਾਇਆ ਹਾਥਿ ਬਿਕਾਨਾ ॥੧॥ ਰਹਾਉ ॥
ਮਾਤ ਪਿਤਾ ਭਾਈ ਸੁਤ ਬਨਿਤਾ ਤਾ ਕੈ ਰਸਿ ਲਪਟਾਨਾ ॥
ਜੋਬਨੁ ਧਨੁ ਪ੍ਰਭਤਾ ਕੈ ਮਦ ਮੈ ਅਹਿਨਿਸਿ ਰਹੈ ਦਿਵਾਨਾ ॥੧॥
ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਮਨੁ ਨ ਲਗਾਨਾ ॥
ਜਨ ਨਾਨਕ ਕੋਟਨ ਮੈ ਕਿਨਹੂ ਗੁਰਮੁਖਿ ਹੋਇ ਪਛਾਨਾ ॥੨॥੨॥
(ਧਨਾਸਰੀ ਮਹਲਾ ੯ ॥) 684-85

 

ਤੇ

 

"ਭਾਦਉ ਭਰਮਿ ਭੁਲੀ ਭਰਿ ਜੋਬਨਿ ਪਛੁਤਾਣੀ ॥
ਜਲ ਥਲ ਨੀਰਿ ਭਰੇ ਬਰਸ ਰੁਤੇ ਰੰਗੁ ਮਾਣੀ ॥
ਬਰਸੈ ਨਿਸਿ ਕਾਲੀ ਕਿਉ ਸੁਖੁ ਬਾਲੀ ਦਾਦਰ ਮੋਰ ਲਵੰਤੇ ॥
ਪ੍ਰਿਉ ਪ੍ਰਿਉ ਚਵੈ ਬਬੀਹਾ ਬੋਲੇ ਭੁਇਅੰਗਮ ਫਿਰਹਿ ਡਸੰਤੇ ॥
ਮਛਰ ਡੰਗ ਸਾਇਰ ਭਰ ਸੁਭਰ ਬਿਨੁ ਹਰਿ ਕਿਉ ਸੁਖੁ ਪਾਈਐ ॥
ਨਾਨਕ ਪੂਛਿ ਚਲਉ ਗੁਰ ਅਪੁਨੇ ਜਹ ਪ੍ਰਭੁ ਤਹ ਹੀ ਜਾਈਐ ॥੧੦॥"
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ ) 1108

 

ਤੇ

 

"ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥
ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥
ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥
ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥
ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥
ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥
ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥
ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥
ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥"
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ) 134