29 09 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

S.Amrik Singh

 

&

Sant Nishan Singh Ji : Readings from Satguru Bilaas & Hukamnaame

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******

 

Sunrise : 06:18 AM

Sunset : 06:15 PM

 

ਅੱਸੂ ਦਾ ਮੇਲਾ :ਜੱਪ ਪ੍ਰਯੋਗ

 

http://www.beantpatshah.info/images/16-09-2010-1.jpg

ਜੋਤ ਪ੍ਰਤਾਪ ਮੰਦਰ : Enlightening  The Life

 

Today Aasa di Vaar was sung by Harbans Singh Ghulla Ji, Harpreet Singh Sonu, Satnam Singh, Sarmukh Singh, Ishar Singh, Basant Singh & others in the Divine Presence of His Holiness Sri Satguru Uday Singh Ji 

 

 

ਇਹ 03:55 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ

 

"ਸੁਣਿ ਮਨ ਮਿਤ੍ਰ ਪਿਆਰਿਆ ਮਿਲੁ ਵੇਲਾ ਹੈ ਏਹ ॥
ਜਬ ਲਗੁ ਜੋਬਨਿ ਸਾਸੁ ਹੈ ਤਬ ਲਗੁ ਇਹੁ ਤਨੁ ਦੇਹ ॥
ਬਿਨੁ ਗੁਣ ਕਾਮਿ ਨ ਆਵਈ ਢਹਿ ਢੇਰੀ ਤਨੁ ਖੇਹ ॥੧॥
ਮੇਰੇ ਮਨ ਲੈ ਲਾਹਾ ਘਰਿ ਜਾਹਿ ॥
ਗੁਰਮੁਖਿ ਨਾਮੁ ਸਲਾਹੀਐ ਹਉਮੈ ਨਿਵਰੀ ਭਾਹਿ ॥੧॥ ਰਹਾਉ ॥
ਸੁਣਿ ਸੁਣਿ ਗੰਢਣੁ ਗੰਢੀਐ ਲਿਖਿ ਪੜਿ ਬੁਝਹਿ ਭਾਰੁ ॥
ਤ੍ਰਿਸਨਾ ਅਹਿਨਿਸਿ ਅਗਲੀ ਹਉਮੈ ਰੋਗੁ ਵਿਕਾਰੁ ॥
ਓਹੁ ਵੇਪਰਵਾਹੁ ਅਤੋਲਵਾ ਗੁਰਮਤਿ ਕੀਮਤਿ ਸਾਰੁ ॥੨॥
ਲਖ ਸਿਆਣਪ ਜੇ ਕਰੀ ਲਖ ਸਿਉ ਪ੍ਰੀਤਿ ਮਿਲਾਪੁ ॥
ਬਿਨੁ ਸੰਗਤਿ ਸਾਧ ਨ ਧ੍ਰਾਪੀਆ ਬਿਨੁ ਨਾਵੈ ਦੂਖ ਸੰਤਾਪੁ ॥
ਹਰਿ ਜਪਿ ਜੀਅਰੇ ਛੁਟੀਐ ਗੁਰਮੁਖਿ ਚੀਨੈ ਆਪੁ ॥੩॥
ਤਨੁ ਮਨੁ ਗੁਰ ਪਹਿ ਵੇਚਿਆ ਮਨੁ ਦੀਆ ਸਿਰੁ ਨਾਲਿ ॥
ਤ੍ਰਿਭਵਣੁ ਖੋਜਿ ਢੰਢੋਲਿਆ ਗੁਰਮੁਖਿ ਖੋਜਿ ਨਿਹਾਲਿ ॥
ਸਤਗੁਰਿ ਮੇਲਿ ਮਿਲਾਇਆ ਨਾਨਕ ਸੋ ਪ੍ਰਭੁ ਨਾਲਿ ॥੪॥੧੭॥"
ਸਿਰੀਰਾਗੁ ਮਹਲਾ ੧ ॥

   

 

ਤੇ

 

"ਮਾਇਆ ਮੋਹੁ ਮੇਰੈ ਪ੍ਰਭਿ ਕੀਨਾ ਆਪੇ ਭਰਮਿ ਭੁਲਾਏ ॥
ਮਨਮੁਖਿ ਕਰਮ ਕਰਹਿ ਨਹੀ ਬੂਝਹਿ ਬਿਰਥਾ ਜਨਮੁ ਗਵਾਏ ॥
ਗੁਰਬਾਣੀ ਇਸੁ ਜਗ ਮਹਿ ਚਾਨਣੁ ਕਰਮਿ ਵਸੈ ਮਨਿ ਆਏ ॥੧॥
ਮਨ ਰੇ ਨਾਮੁ ਜਪਹੁ ਸੁਖੁ ਹੋਇ ॥ ਗੁਰੁ ਪੂਰਾ ਸਾਲਾਹੀਐ ਸਹਜਿ ਮਿਲੈ ਪ੍ਰਭੁ ਸੋਇ ॥੧॥ ਰਹਾਉ ॥
ਭਰਮੁ ਗਇਆ ਭਉ ਭਾਗਿਆ ਹਰਿ ਚਰਣੀ ਚਿਤੁ ਲਾਇ ॥
ਗੁਰਮੁਖਿ ਸਬਦੁ ਕਮਾਈਐ ਹਰਿ ਵਸੈ ਮਨਿ ਆਇ ॥
ਘਰਿ ਮਹਲਿ ਸਚਿ ਸਮਾਈਐ ਜਮਕਾਲੁ ਨ ਸਕੈ ਖਾਇ ॥੨॥
ਨਾਮਾ ਛੀਬਾ ਕਬੀਰੁ ਜਲਾਹਾ ਪੂਰੇ ਗੁਰ ਤੇ ਗਤਿ ਪਾਈ ॥
ਬ੍ਰਹਮ ਕੇ ਬੇਤੇ ਸਬਦੁ ਪਛਾਣਹਿ ਹਉਮੈ ਜਾਤਿ ਗਵਾਈ ॥
ਸੁਰਿ ਨਰ ਤਿਨ ਕੀ ਬਾਣੀ ਗਾਵਹਿ ਕੋਇ ਨ ਮੇਟੈ ਭਾਈ ॥੩॥
ਦੈਤ ਪੁਤੁ ਕਰਮ ਧਰਮ ਕਿਛੁ ਸੰਜਮ ਨ ਪੜੈ ਦੂਜਾ ਭਾਉ ਨ ਜਾਣੈ ॥
ਸਤਿਗੁਰੁ ਭੇਟਿਐ ਨਿਰਮਲੁ ਹੋਆ ਅਨਦਿਨੁ ਨਾਮੁ ਵਖਾਣੈ ॥
ਏਕੋ ਪੜੈ ਏਕੋ ਨਾਉ ਬੂਝੈ ਦੂਜਾ ਅਵਰੁ ਨ ਜਾਣੈ ॥੪॥
ਖਟੁ ਦਰਸਨ ਜੋਗੀ ਸੰਨਿਆਸੀ ਬਿਨੁ ਗੁਰ ਭਰਮਿ ਭੁਲਾਏ ॥
ਸਤਿਗੁਰੁ ਸੇਵਹਿ ਤਾ ਗਤਿ ਮਿਤਿ ਪਾਵਹਿ ਹਰਿ ਜੀਉ ਮੰਨਿ ਵਸਾਏ ॥
ਸਚੀ ਬਾਣੀ ਸਿਉ ਚਿਤੁ ਲਾਗੈ ਆਵਣੁ ਜਾਣੁ ਰਹਾਏ ॥੫॥
ਪੰਡਿਤ ਪੜਿ ਪੜਿ ਵਾਦੁ ਵਖਾਣਹਿ ਬਿਨੁ ਗੁਰ ਭਰਮਿ ਭੁਲਾਏ ॥
ਲਖ ਚਉਰਾਸੀਹ ਫੇਰੁ ਪਇਆ ਬਿਨੁ ਸਬਦੈ ਮੁਕਤਿ ਨ ਪਾਏ ॥
ਜਾ ਨਾਉ ਚੇਤੈ ਤਾ ਗਤਿ ਪਾਏ ਜਾ ਸਤਿਗੁਰੁ ਮੇਲਿ ਮਿਲਾਏ ॥੬॥
ਸਤਸੰਗਤਿ ਮਹਿ ਨਾਮੁ ਹਰਿ ਉਪਜੈ ਜਾ ਸਤਿਗੁਰੁ ਮਿਲੈ ਸੁਭਾਏ ॥
ਮਨੁ ਤਨੁ ਅਰਪੀ ਆਪੁ ਗਵਾਈ ਚਲਾ ਸਤਿਗੁਰ ਭਾਏ ॥
ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿ ਹਰਿ ਸੇਤੀ ਚਿਤੁ ਲਾਏ ॥੭॥
ਸੋ ਬ੍ਰਾਹਮਣੁ ਬ੍ਰਹਮੁ ਜੋ ਬਿੰਦੇ ਹਰਿ ਸੇਤੀ ਰੰਗਿ ਰਾਤਾ ॥
ਪ੍ਰਭੁ ਨਿਕਟਿ ਵਸੈ ਸਭਨਾ ਘਟ ਅੰਤਰਿ ਗੁਰਮੁਖਿ ਵਿਰਲੈ ਜਾਤਾ ॥
ਨਾਨਕ ਨਾਮੁ ਮਿਲੈ ਵਡਿਆਈ ਗੁਰ ਕੈ ਸਬਦਿ ਪਛਾਤਾ ॥੮॥੫॥੨੨॥"
ਸਿਰੀਰਾਗੁ ਮਹਲਾ ੩ ॥

   

 

ਤੇ

 

 

"ਸਾਹਿਬੁ ਸੰਕਟਵੈ ਸੇਵਕੁ ਭਜੈ ॥ ਚਿਰੰਕਾਲ ਨ ਜੀਵੈ ਦੋਊ ਕੁਲ ਲਜੈ ॥੧॥
ਤੇਰੀ ਭਗਤਿ ਨ ਛੋਡਉ ਭਾਵੈ ਲੋਗੁ ਹਸੈ ॥ ਚਰਨ ਕਮਲ ਮੇਰੇ ਹੀਅਰੇ ਬਸੈਂ ॥੧॥ ਰਹਾਉ ॥
ਜੈਸੇ ਅਪਨੇ ਧਨਹਿ ਪ੍ਰਾਨੀ ਮਰਨੁ ਮਾਂਡੈ ॥ ਤੈਸੇ ਸੰਤ ਜਨਾਂ ਰਾਮ ਨਾਮੁ ਨ ਛਾਡੈਂ ॥੨॥
ਗੰਗਾ ਗਇਆ ਗੋਦਾਵਰੀ ਸੰਸਾਰ ਕੇ ਕਾਮਾ ॥ ਨਾਰਾਇਣੁ ਸੁਪ੍ਰਸੰਨ ਹੋਇ ਤ ਸੇਵਕੁ ਨਾਮਾ ॥੩॥੧॥"

(ਬਸੰਤੁ ਬਾਣੀ ਨਾਮਦੇਉ ਜੀ ਕੀ )

  

 

ਤੇ

 

"ਨਉ ਨਿਧਿ ਤੇਰੈ ਸਗਲ ਨਿਧਾਨ ॥
ਇਛਾ ਪੂਰਕੁ ਰਖੈ ਨਿਦਾਨ ॥੧॥
ਤੂੰ ਮੇਰੋ ਪਿਆਰੋ ਤਾ ਕੈਸੀ ਭੂਖਾ
ਤੂੰ ਮਨਿ ਵਸਿਆ ਲਗੈ ਨ ਦੂਖਾ ॥੧॥ ਰਹਾਉ ॥
ਜੋ ਤੂੰ ਕਰਹਿ ਸੋਈ ਪਰਵਾਣੁ ॥
ਸਾਚੇ ਸਾਹਿਬ ਤੇਰਾ ਸਚੁ ਫੁਰਮਾਣੁ ॥੨॥
ਜਾ ਤੁਧੁ ਭਾਵੈ ਤਾ ਹਰਿ ਗੁਣ ਗਾਉ ॥
ਤੇਰੈ ਘਰਿ ਸਦਾ ਸਦਾ ਹੈ ਨਿਆਉ ॥੩॥
ਸਾਚੇ ਸਾਹਿਬ ਅਲਖ ਅਭੇਵ ॥
ਨਾਨਕ ਲਾਇਆ ਲਾਗਾ ਸੇਵ ॥੪॥੨੦॥"
(ਆਸਾ ਮਹਲਾ ੫ ॥)