10 11 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

****** 

 

ਕਲ ਸ਼ਾਮ ਨੂੰ ਹੋਈ ਕਥਾ :

 

 

******

 

Sunrise : 06:48 AM

Sunset : 05:32 PM

 

"ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਵ ਤੇ ਸਾਰੀ ਸਾਧ-ਸੰਗਤ ਨੂੰ ਲੱਖ ਲੱਖ ਵਧਾਈ" (12 Nov.)

http://www.beantpatshah.info/audio/nov2011/gurunanak1.jpg

HEARTIEST GREETINGS TO ALL ON THIS AUSPICIOUS OCCASION OF PARKASH DIVAS OF SRI GURU NANAK DEV JI

 

 

 

Today Aasa di Vaar was sung by Harbans Singh Ghulla Ji, Sukhdev Singh, Ishar Singh, Rattan Singh & Ajaypal Singh  in the Divine Presence of His Holiness Sri Satguru Uday Singh Ji

https://www.youtube.com/watch?v=8Ain9Q3gnqA

 

ਇਹ 04:40 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਸਤਿਗੁਰ ਪੁਰਖੁ ਹਰਿ ਧਿਆਇਦਾ ਸਤਸੰਗਤਿ ਸਤਿਗੁਰ ਭਾਇ ॥
ਸਤਸੰਗਤਿ ਸਤਿਗੁਰ ਸੇਵਦੇ ਹਰਿ ਮੇਲੇ ਗੁਰੁ ਮੇਲਾਇ ॥
ਏਹੁ ਭਉਜਲੁ ਜਗਤੁ ਸੰਸਾਰੁ ਹੈ ਗੁਰੁ ਬੋਹਿਥੁ ਨਾਮਿ ਤਰਾਇ ॥
ਗੁਰਸਿਖੀ ਭਾਣਾ ਮੰਨਿਆ ਗੁਰੁ ਪੂਰਾ ਪਾਰਿ ਲੰਘਾਇ ॥
ਗੁਰਸਿਖਾਂ ਕੀ ਹਰਿ ਧੂੜਿ ਦੇਹਿ ਹਮ ਪਾਪੀ ਭੀ ਗਤਿ ਪਾਂਹਿ ॥
ਧੁਰਿ ਮਸਤਕਿ ਹਰਿ ਪ੍ਰਭ ਲਿਖਿਆ ਗੁਰ ਨਾਨਕ ਮਿਲਿਆ ਆਇ ॥
ਜਮਕੰਕਰ ਮਾਰਿ ਬਿਦਾਰਿਅਨੁ ਹਰਿ ਦਰਗਹ ਲਏ ਛਡਾਇ ॥
ਗੁਰਸਿਖਾ ਨੋ ਸਾਬਾਸਿ ਹੈ ਹਰਿ ਤੁਠਾ ਮੇਲਿ ਮਿਲਾਇ ॥੨੭॥"

    

 

ਤੇ

 

"ਨ ਭੀਜੈ ਰਾਗੀ ਨਾਦੀ ਬੇਦਿ ॥ ਨ ਭੀਜੈ ਸੁਰਤੀ ਗਿਆਨੀ ਜੋਗਿ
ਨ ਭੀਜੈ ਸੋਗੀ ਕੀਤੈ ਰੋਜਿ ॥ ਨ ਭੀਜੈ ਰੂਪਂ‍ੀ ਮਾਲਂ‍ੀ ਰੰਗਿ ॥
ਨ ਭੀਜੈ ਤੀਰਥਿ ਭਵਿਐ ਨੰਗਿ ॥ ਨ ਭੀਜੈ ਦਾਤਂ‍ੀ ਕੀਤੈ ਪੁੰਨਿ ॥
ਨ ਭੀਜੈ ਬਾਹਰਿ ਬੈਠਿਆ ਸੁੰਨਿ ॥ ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥
ਨ ਭੀਜੈ ਕੇਤੇ ਹੋਵਹਿ ਧੂੜ ॥ ਲੇਖਾ ਲਿਖੀਐ ਮਨ ਕੈ ਭਾਇ ॥
ਨਾਨਕ ਭੀਜੈ ਸਾਚੈ ਨਾਇ ॥੨॥"
(ਮਹਲਾ ੧ ॥)

   

 

 

ਤੇ

 

"ਓਅੰ ਸਾਧ ਸਤਿਗੁਰ ਨਮਸਕਾਰੰ ॥
ਆਦਿ ਮਧਿ ਅੰਤਿ ਨਿਰੰਕਾਰੰ ॥
ਆਪਹਿ ਸੁੰਨ ਆਪਹਿ ਸੁਖ ਆਸਨ ॥
ਆਪਹਿ ਸੁਨਤ ਆਪ ਹੀ ਜਾਸਨ ॥
ਆਪਨ ਆਪੁ ਆਪਹਿ ਉਪਾਇਓ ॥
ਆਪਹਿ ਬਾਪ ਆਪ ਹੀ ਮਾਇਓ ॥
ਆਪਹਿ ਸੂਖਮ ਆਪਹਿ ਅਸਥੂਲਾ ॥
ਲਖੀ ਨ ਜਾਈ ਨਾਨਕ ਲੀਲਾ ॥੧॥
ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥
ਤੇਰੇ ਸੰਤਨ ਕੀ ਮਨੁ ਹੋਇ ਰਵਾਲਾ ॥ ਰਹਾਉ ॥"

   

 

 

ਤੇ

 

ਬਾਬੇ ਕੀਤੀ ਸਿਧ ਗੋਸ਼ਟ ਸ਼ਬਦ ਸ਼ਾਂਤਿ ਸਿਧਾਂ ਵਿਚ ਆਈ ॥
ਜਿਣ ਮੇਲਾ ਸ਼ਿਵਰਾਤ ਦਾ ਖਟ ਦਰਸ਼ਨ ਆਦੇਸ਼ ਕਰਾਈ॥
ਸਿਧ ਬੋਲਨ ਸ਼ੁਭ ਬਚਨ ਧੰਨ ਨਾਨਕ ਤੇਰੀ ਵਡੀ ਕਮਾਈ॥
ਵਡਾ ਪੁਰਖ ਪ੍ਰਗਟਿਆ ਕਲਿਜੁਗ ਅੰਦਰ ਜੋਤ ਜਗਾਈ॥
ਮੇਲਿਓਂ ਬਾਬਾ ਉਠਿਆ ਮੁਲਤਾਨੇ ਦੀ ਜ਼ਿਆਰਤ ਜਾਈ॥
ਅਗੋਂ ਪੀਰ ਮੁਲਤਾਨ ਦੇ ਦੁਧ ਕਟੋਰਾ ਭਰ ਲੈ ਆਈ॥
ਬਾਬੇ ਕਢ ਕਰ ਬਗਲ ਤੇ ਚੰਬੇਲੀ ਦੁੱਧ ਵਿਚ ਮਿਲਾਈ॥
ਜਿਉਂ ਸਾਗਰ ਵਿਚ ਗੰਗ ਸਮਾਈ ॥44॥

 

ਤੇ

 

"ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥
ਜਿਉਂ ਕਰ ਸੂਰਜ ਨਿਕਲਿਆ ਤਾਰੇ ਛਪੇ ਅੰਧੇਰ ਪਲੋਆ॥
ਸਿੰਘ ਬੁਕੇ ਮਿਰਗਾਵਲੀ ਭੰਨੀ ਜਾਏ ਨ ਧੀਰ ਧਰੋਆ॥
ਜਿਥੈ ਬਾਬਾ ਪੈਰ ਧਰੈ ਪੂਜਾ ਆਸਣ ਥਾਪਣ ਸੋਆ॥
ਸਿਧ ਆਸਣ ਸਭ ਜਗਤ ਦੇ ਨਾਨਕ ਆਦ ਮਤੇ ਜੇ ਕੋਆ॥"