03 02 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"


http://daily.sribhainisahib.com/audio/Feb2013/rabbji12.jpg

 

 


******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.15 ਤੋਂ 7.15) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 01.02.2013 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

 

******

 

 

Sunrise :  07:18 AM

 

Sunset  :  06:03 PM

 

 

 

Today Asa Di Vaar was sung by Mohan Singh, Sham Singh & Harvinder Singh.

 

 

 

ਇਹ 05:18 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਪਰਤਿਪਾਲ ਪ੍ਰਭ ਕ੍ਰਿਪਾਲ ਕਵਨ ਗੁਨ ਗਨੀ
ਅਨਿਕ ਰੰਗ ਬਹੁ ਤਰੰਗ ਸਰਬ ਕੋ ਧਨੀ ॥੧॥ ਰਹਾਉ ॥
ਅਨਿਕ ਗਿਆਨ ਅਨਿਕ ਧਿਆਨ ਅਨਿਕ ਜਾਪ ਜਾਪ ਤਾਪ ॥
ਅਨਿਕ ਗੁਨਿਤ ਧੁਨਿਤ ਲਲਿਤ ਅਨਿਕ ਧਾਰ ਮੁਨੀ ॥੧॥
ਅਨਿਕ ਨਾਦ ਅਨਿਕ ਬਾਜ ਨਿਮਖ ਨਿਮਖ ਅਨਿਕ ਸ੍ਵਾਦ ਅਨਿਕ ਦੋਖ ਅਨਿਕ ਰੋਗ ਮਿਟਹਿ ਜਸ ਸੁਨੀ ॥
ਨਾਨਕ ਸੇਵ ਅਪਾਰ ਦੇਵ ਤਟਹ ਖਟਹ ਬਰਤ ਪੂਜਾ ਗਵਨ ਭਵਨ ਜਾਤ੍ਰ ਕਰਨ ਸਗਲ ਫਲ ਪੁਨੀ ॥੨॥
(ਰਾਗੁ ਭੈਰਉ ਮਹਲਾ ੫ ਪੜਤਾਲ ਘਰੁ ੩ )

 

ਤੇ

 

"ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥
ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥
ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥
ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥
ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥
ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥"
(ਗੋਂਡ ॥)(ਭਗਤ ਨਾਮ ਦੇਵ ਜੀ )

 

 

ਤੇ

 

"ਓਹਾ ਪ੍ਰੇਮ ਪਿਰੀ ॥੧॥ ਰਹਾਉ ॥
ਕਨਿਕ ਮਾਣਿਕ ਗਜ ਮੋਤੀਅਨ ਲਾਲਨ ਨਹ ਨਾਹ ਨਹੀ ॥੧॥
ਰਾਜ ਨ ਭਾਗ ਨ ਹੁਕਮ ਨ ਸਾਦਨ ॥
ਕਿਛੁ ਕਿਛੁ ਨ ਚਾਹੀ ॥੨॥
ਚਰਨਨ ਸਰਨਨ ਸੰਤਨ ਬੰਦਨ ॥
ਸੁਖੋ ਸੁਖੁ ਪਾਹੀ ॥
ਨਾਨਕ ਤਪਤਿ ਹਰੀ ॥
ਮਿਲੇ ਪ੍ਰੇਮ ਪਿਰੀ ॥੩॥੩॥੧੪੩॥"
(ਆਸਾ ਮਹਲਾ ੫ ਤਿਪਦੇ ॥)

 

ਤੇ

 

ਨਾਨਕ ਤਿਨਾ ਬਸੰਤੁ ਹੈ ਜਿਨ੍ਹ੍ਹ ਘਰਿ ਵਸਿਆ ਕੰਤੁ
ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥"
(ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥)

 

ਵਾਰ ਤੋ ਬਾਦ ਲਾਂਵਾਂ ਪੜ੍ਹ ਕੇ  ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ 4 ਲੜਕੇ-ਲੜਕੀਆਂ ਦੇ ਆਨੰਦ-ਕਾਰਜ ਕਰਵਾਏ ਗਏ | ਬਾਦ ਚੋਂ  ਆਦਿ ਸ੍ਰੀ ਗ੍ਰੰਥ ਸਾਹਿਬ ਜੀ  ਦੇ  ਕੀਤੇ ਹੋਏ ਸਧਾਰਣ ਪਾਠਾਂ ਦੇ ਭੋਗ ਵੀ ਪਵਾਏ ਗਏ |

 

ਫੇਰ ਰਾਗੀਆਂ ਨੇ ਆਨੰਦ ਪੜੇਆ |