04 02 2013
"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.30 ਤੋਂ 7.30) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 03.02.2013 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 07:16 AM
Sunset : 06:05 PM
ਅੱਜ ਵਾਰਾ (ਢੋਲਕੀ ਤੇ ਛੈਣੈਆਂ ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ ਓਨ੍ਹਾਂ ਦੇ ਜਥ੍ਹੇ ਨੇ ਲਗਾਇਆ |
ਇਹ 05:18 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥
ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥
ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥
ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥
ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥
ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥"
(ਗੋਂਡ ॥)(ਭਗਤ ਨਾਮ ਦੇਵ ਜੀ )