12 02 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"


http://daily.sribhainisahib.com/audio/Feb2013/rabbji21.jpg

 

******

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

******

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******


 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.45 ਤੋਂ 7.45) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 11.02.2013 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 
******

 

Sunrise :  07:10 AM

Sunset  : 06:12 PM

 

Today Asa Di Vaar was sung by Harbans Singh Ghulla Ji, Veer Singh, Gurlal Singh & others.

ਇਹ 05:11 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ
ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ  ॥੧॥
ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥
ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥
ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥
ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥
ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥"
( ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ) 656-656

 

ਤੇ

 

"ਹਮ ਅਵਗੁਣਿ ਭਰੇ ਏਕੁ ਗੁਣੁ ਨਾਹੀ ਅੰਮ੍ਰਿਤੁ ਛਾਡਿ ਬਿਖੈ ਬਿਖੁ ਖਾਈ ॥
ਮਾਯਾ ਮੋਹ ਭਰਮ ਪੈ ਭੂਲੇ ਸੁਤ ਦਾਰਾ ਸਿਉ ਪ੍ਰੀਤਿ ਲਗਾਈ ॥
ਇਕੁ ਉਤਮ ਪੰਥੁ ਸੁਨਿਓ ਗੁਰ ਸੰਗਤਿ ਤਿਹ ਮਿਲੰਤ ਜਮ ਤ੍ਰਾਸ ਮਿਟਾਈ ॥
ਇਕ ਅਰਦਾਸਿ ਭਾਟ ਕੀਰਤਿ ਕੀ ਗੁਰ ਰਾਮਦਾਸ ਰਾਖਹੁ ਸਰਣਾਈ ॥੪॥੫੮॥"
( ਸਵਈਏ ਮਹਲੇ ਚਉਥੇ ਕੇ ੪)

 


ਤੇ

 

'ਫਲਗੁਨਿ ਮਨਿ ਰਹਸੀ ਪ੍ਰੇਮੁ ਸੁਭਾਇਆ
ਅਨਦਿਨੁ ਰਹਸੁ ਭਇਆ ਆਪੁ ਗਵਾਇਆ ॥
ਮਨ ਮੋਹੁ ਚੁਕਾਇਆ ਜਾ ਤਿਸੁ ਭਾਇਆ ਕਰਿ ਕਿਰਪਾ ਘਰਿ ਆਓ ॥
ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀ ਲਹਾ ਨ ਥਾਓ ॥
ਹਾਰ ਡੋਰ ਰਸ ਪਾਟ ਪਟੰਬਰ ਪਿਰਿ ਲੋੜੀ ਸੀਗਾਰੀ ॥
ਨਾਨਕ ਮੇਲਿ ਲਈ ਗੁਰਿ ਅਪਣੈ ਘਰਿ ਵਰੁ ਪਾਇਆ ਨਾਰੀ ॥੧੬॥"
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ )

 

ਤੇ

 

"ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ
ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥
ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥
ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥
ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥
ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥
ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥
ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥
ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥
ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥"
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪)

 

 

 

ਤੇ

 

"ਮਾਈ ਮੈ ਧਨੁ ਪਾਇਓ ਹਰਿ ਨਾਮੁ ॥
ਮਨੁ ਮੇਰੋ ਧਾਵਨ ਤੇ ਛੂਟਿਓ ਕਰਿ ਬੈਠੋ ਬਿਸਰਾਮੁ ॥੧॥ ਰਹਾਉ ॥
ਮਾਇਆ ਮਮਤਾ ਤਨ ਤੇ ਭਾਗੀ ਉਪਜਿਓ ਨਿਰਮਲ ਗਿਆਨੁ ॥
ਲੋਭ ਮੋਹ ਏਹ ਪਰਸਿ ਨ ਸਾਕੈ ਗਹੀ ਭਗਤਿ ਭਗਵਾਨ ॥੧॥
ਜਨਮ ਜਨਮ ਕਾ ਸੰਸਾ ਚੂਕਾ ਰਤਨੁ ਨਾਮੁ ਜਬ ਪਾਇਆ ॥
ਤ੍ਰਿਸਨਾ ਸਕਲ ਬਿਨਾਸੀ ਮਨ ਤੇ ਨਿਜ ਸੁਖ ਮਾਹਿ ਸਮਾਇਆ ॥੨॥
ਜਾ ਕਉ ਹੋਤ ਦਇਆਲੁ ਕਿਰਪਾ ਨਿਧਿ ਸੋ ਗੋਬਿੰਦ ਗੁਨ ਗਾਵੈ ॥
ਕਹੁ ਨਾਨਕ ਇਹ ਬਿਧਿ ਕੀ ਸੰਪੈ ਕੋਊ ਗੁਰਮੁਖਿ ਪਾਵੈ ॥੩॥੩॥"
(ਬਸੰਤੁ ਮਹਲਾ ੯ ॥)

 

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |