22 12 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

****** 

 

ਕਲ ਸ਼ਾਮ ਨੂੰ ਹੋਈ ਕਥਾ :

 

 

******

 

Sunrise : 07:20 AM

Sunset : 05:29 PM

 

Today Aasa di Vaar was sung by Harbans Singh Ghulla Ji, Sham Singh, Ishar Singh & others in the Divine Presence of His Holiness Sri Satguru Uday Singh Ji

 

ਇਹ 05:10 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

  

"ਕੋਟਿ ਬ੍ਰਹਮੰਡ ਕੋ ਠਾਕੁਰੁ ਸੁਆਮੀ ਸਰਬ ਜੀਆ ਕਾ ਦਾਤਾ ਰੇ ॥
ਪ੍ਰਤਿਪਾਲੈ ਨਿਤ ਸਾਰਿ ਸਮਾਲੈ ਇਕੁ ਗੁਨੁ ਨਹੀ ਮੂਰਖਿ ਜਾਤਾ ਰੇ ॥੧॥
ਹਰਿ ਆਰਾਧਿ ਨ ਜਾਨਾ ਰੇ ॥ ਹਰਿ ਹਰਿ ਗੁਰੁ ਗੁਰੁ ਕਰਤਾ ਰੇ ॥
ਹਰਿ ਜੀਉ ਨਾਮੁ ਪਰਿਓ ਰਾਮਦਾਸੁ ॥ ਰਹਾਉ ॥
ਦੀਨ ਦਇਆਲ ਕ੍ਰਿਪਾਲ ਸੁਖ ਸਾਗਰ ਸਰਬ ਘਟਾ ਭਰਪੂਰੀ ਰੇ ॥
ਪੇਖਤ ਸੁਨਤ ਸਦਾ ਹੈ ਸੰਗੇ ਮੈ ਮੂਰਖ ਜਾਨਿਆ ਦੂਰੀ ਰੇ ॥੨॥
ਹਰਿ ਬਿਅੰਤੁ ਹਉ ਮਿਤਿ ਕਰਿ ਵਰਨਉ ਕਿਆ ਜਾਨਾ ਹੋਇ ਕੈਸੋ ਰੇ ॥
ਕਰਉ ਬੇਨਤੀ ਸਤਿਗੁਰ ਅਪੁਨੇ ਮੈ ਮੂਰਖ ਦੇਹੁ ਉਪਦੇਸੋ ਰੇ ॥੩॥
ਮੈ ਮੂਰਖ ਕੀ ਕੇਤਕ ਬਾਤ ਹੈ ਕੋਟਿ ਪਰਾਧੀ ਤਰਿਆ ਰੇ ॥
ਗੁਰੁ ਨਾਨਕੁ ਜਿਨ ਸੁਣਿਆ ਪੇਖਿਆ ਸੇ ਫਿਰਿ ਗਰਭਾਸਿ ਨ ਪਰਿਆ ਰੇ ॥੪॥੨॥੧੩॥"
(ਸੋਰਠਿ ਮਹਲਾ ੫ ॥)

   

 

ਤੇ

 

"ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ ॥
ਕਸਤੂਰਿ ਕੁੰਗੂ ਅਗਰਿ ਚੰਦਨਿ ਲੀਪਿ ਆਵੈ ਚਾਉ ॥
ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੧॥
ਹਰਿ ਬਿਨੁ ਜੀਉ ਜਲਿ ਬਲਿ ਜਾਉ ॥
ਮੈ ਆਪਣਾ ਗੁਰੁ ਪੂਛਿ ਦੇਖਿਆ ਅਵਰੁ ਨਾਹੀ ਥਾਉ ॥੧॥ ਰਹਾਉ ॥
ਧਰਤੀ ਤ ਹੀਰੇ ਲਾਲ ਜੜਤੀ ਪਲਘਿ ਲਾਲ ਜੜਾਉ ॥
ਮੋਹਣੀ ਮੁਖਿ ਮਣੀ ਸੋਹੈ ਕਰੇ ਰੰਗਿ ਪਸਾਉ ॥
ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੨॥
ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ ॥
ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ ਭਾਉ ॥
ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੩॥
ਸੁਲਤਾਨੁ ਹੋਵਾ ਮੇਲਿ ਲਸਕਰ ਤਖਤਿ ਰਾਖਾ ਪਾਉ ॥
ਹੁਕਮੁ ਹਾਸਲੁ ਕਰੀ ਬੈਠਾ ਨਾਨਕਾ ਸਭ ਵਾਉ ॥
ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੪॥੧॥"
(ਸਿਰੀਰਾਗੁ ਮਹਲਾ ੧ ॥) 

 

 

ਤੇ

 

ਜੋਗੀ ਅੰਦਰਿ ਜੋਗੀਆ ॥ ਤੂੰ ਭੋਗੀ ਅੰਦਰਿ ਭੋਗੀਆ
ਤੇਰਾ ਅੰਤੁ ਨ ਪਾਇਆ ਸੁਰਗਿ ਮਛਿ ਪਇਆਲਿ ਜੀਉ ॥੧॥
ਹਉ ਵਾਰੀ ਹਉ ਵਾਰਣੈ ਕੁਰਬਾਣੁ ਤੇਰੇ ਨਾਵ ਨੋ ॥੧॥ ਰਹਾਉ ॥
ਤੁਧੁ ਸੰਸਾਰੁ ਉਪਾਇਆ ॥ ਸਿਰੇ ਸਿਰਿ ਧੰਧੇ ਲਾਇਆ ॥
ਵੇਖਹਿ ਕੀਤਾ ਆਪਣਾ ਕਰਿ ਕੁਦਰਤਿ ਪਾਸਾ ਢਾਲਿ ਜੀਉ ॥੨॥
ਪਰਗਟਿ ਪਾਹਾਰੈ ਜਾਪਦਾ ॥ ਸਭੁ ਨਾਵੈ ਨੋ ਪਰਤਾਪਦਾ ॥
ਸਤਿਗੁਰ ਬਾਝੁ ਨ ਪਾਇਓ ਸਭ ਮੋਹੀ ਮਾਇਆ ਜਾਲਿ ਜੀਉ ॥੩॥
ਸਤਿਗੁਰ ਕਉ ਬਲਿ ਜਾਈਐ ॥ ਜਿਤੁ ਮਿਲਿਐ ਪਰਮ ਗਤਿ ਪਾਈਐ ॥
ਸੁਰਿ ਨਰ ਮੁਨਿ ਜਨ ਲੋਚਦੇ ਸੋ ਸਤਿਗੁਰਿ ਦੀਆ ਬੁਝਾਇ ਜੀਉ ॥੪॥"
(ਸਿਰੀਰਾਗੁ ਮਹਲਾ ੧ ਘਰੁ ੩ ॥ )

 

ਤੇ

 

"ਕਬੀਰ ਸਤਿਗੁਰ ਸੂਰਮੇ ਬਾਹਿਆ ਬਾਨੁ ਜੁ ਏਕੁ
ਲਾਗਤ ਹੀ ਭੁਇ ਗਿਰਿ ਪਰਿਆ ਪਰਾ ਕਰੇਜੇ ਛੇਕੁ ॥੧੯੪॥"
(ਸਲੋਕ ਭਗਤ ਕਬੀਰ ਜੀਉ ਕੇ ) 1374-18